ਪੰਜਾਬ ਦੀ ਸਿਆਸਤ ‘ਚ ਅੱਜ ਕੁੱਝ ਸਮੇ ਤੱਕ ਇੱਕ ਵੱਡਾ ਧਮਾਕਾ ਹੋ ਸਕਦਾ ਹੈ। ਦਰਅਸਲ ਪੰਜਾਬ ਦੀ ਸਿਆਸਤ ਵਿੱਚ ਤਖਤਾਂ ਪਲਟ ਦੀ ਤਿਆਰੀ ਹੋ ਚੁੱਕੀ ਹੈ, ਕਿਉਂਕ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।
ਇਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਰਾਜਪਾਲ ਨੂੰ ਮਿਲਣ ਦੇ ਲਈ ਰਵਾਨਾ ਹੋ ਚੁੱਕੇ ਹਨ, ਕਿਹਾ ਜਾਂ ਰਿਹਾ ਹੈ ਕਿ CM ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਸਤੀਫਾ ਸੌਂਪਣਗੇ। ਦੱਸ ਦੇਈਏ ਕਿ 40 ਵਿਧਾਇਕਾਂ ਵੱਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਰੁੱਧ ਮੋਰਚਾ ਖੋਲ੍ਹਣ ਤੋਂ ਬਾਅਦ ਪਾਰਟੀ ਨੇ ਸ਼ਨੀਵਾਰ ਨੂੰ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸ਼ਾਮ 5 ਵਜੇ ਹੋਣੀ ਹੈ। ਪਰ ਸੂਤਰਾਂ ਦਾ ਕਹਿਣਾ ਹੈ ਕਿ ਉਸ ਤੋਂ ਪਹਿਲਾ ਹੀ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਹੈ।
ਜਿਸ ਕਾਰਨ ਮੁੱਖ ਮੰਤਰੀ ਆਪਣਾ ਅਸਤੀਫਾ ਸੌਂਪਣ ਦੇ ਲਈ ਰਾਜਪਾਲ ਭਵਨ ਪਹੁੰਚ ਰਹੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਿਧਾਇਕ ਦਲ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਅਸਤੀਫਾ ਸੌਂਪਣ ਤੋਂ ਬਾਅਦ ਉਹ ਰਾਜਭਵਨ ਤੋਂ ਹੀ ਪ੍ਰੈਸ ਕਾਨਫਰੰਸ ਨੂੰ ਵੀ ਸੰਬੋਧਨ ਕਰਨਗੇ।
ਇਹ ਵੀ ਦੇਖੋ : ਕੈਪਟਨ ਨੂੰ BJP ਦਾ ਵੱਡਾ ਆਫਰ, ਕਿਹਾ ਸੰਭਾਲੋ ਪੰਜਾਬ BJP ਦੀ ਕਮਾਨ…