ਕਾਂਗਰਸ ਪਾਰਟੀ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਵੀ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਦਰਅਸਲ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਕਸ਼ਨ ਵਿੱਚ ਆ ਗਏ ਹਨ।
ਇਸ ਵੇਲੇ ਦੀ ਵੱਡੀ ਖਬਰ ਇਹ ਹੈ ਕਿ ਸੋਮਵਾਰ ਨੂੰ ਕੁੱਝ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫ਼ਾਰਮ ਹਾਊਸ ਪੁੱਜੇ ਹਨ ਅਤੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੱਖ ਪੂਰਿਆ ਹੈ। ਇਸ ਦੌਰਾਨ ਖਬਰਾਂ ਆਈਆਂ ਸਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 21 ਜੁਲਾਈ ਨੂੰ ਦੁਪਹਿਰ ਦੇ ਖਾਣੇ ਲਈ ਸੂਬੇ ਦੇ ਕਾਂਗਰਸੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਬੁਲਾਇਆ ਹੈ।
ਪਰ ਹੁਣ ਇਸ ਮਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਸਪਸ਼ਟੀਕਰਨ ਦਿੱਤਾ ਹੈ ਕਿ “ਕੈਪਟਨ ਅਮਰਿੰਦਰ ਸਿੰਘ ਨੇ 21 ਜੁਲਾਈ ਨੂੰ ਦੁਪਹਿਰ ਦੇ ਖਾਣੇ ਲਈ ਸੂਬੇ ਦੇ ਕਾਂਗਰਸੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਨਹੀਂ ਬੁਲਾਇਆ ਹੈ। ਲੰਚ ਸਬੰਧੀ ਕੋਈ ਯੋਜਨਾ ਨਹੀਂ ਬਣਾਈ ਹੈ ਅਤੇ ਨਾ ਹੀ ਕਿਸੇ ਨੂੰ ਕੋਈ ਸੱਦਾ ਨਹੀਂ ਭੇਜਿਆ ਹੈ।”