Cm captain amarinder singh says : ਪੂਰੇ ਦੇਸ਼ ‘ਚ ਕੋਰੋਨਾ ਵਾਇਰਸ ਇੱਕ ਵਾਰ ਫਿਰ ਕਹਿਰ ਮਚਾ ਰਿਹਾ ਹੈ। ਰੋਜਾਨਾ ਵੱਡੀ ਗਿਣਤੀ ਦੇ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਪੰਜਾਬ ‘ਚ ਵੀ ਕੋਰੋਨਾ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਸ ਸਮੇ ਸਥਿਤੀ ਕਾਫੀ ਚਿੰਤਾਜਨਕ ਹੋ ਗਈ ਹੈ। ਕੋਰੋਨਾ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਈ ਤਰਾਂ ਦੇ ਯਤਨ ਵੀ ਕੀਤੇ ਜਾ ਰਹੇ ਹਨ, ਸਰਕਾਰ ਵਲੋਂ ਸਖਤ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੋਰੋਨਾ ਰਿਵੀਊ ਕਮੇਟੀ ਦੀ ਬੈਠਕ ਵੀ ਹੋਈ ਹੈ। ਇਸ ਦੌਰਾਨ ਪੰਜਾਬ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ ਹਨ। ਕੋਰਨਾ ਕੇਸਾਂ ਦੇ ਵੱਧ ਰਹੇ ਇਨਫੈਕਸ਼ਨ ਨੂੰ ਰੋਕਣ ਲਈ ਵੱਡੇ ਬੈਠਕ ਦੌਰਾਨ ਕੁੱਝ ਵੱਡੇ ਫੈਸਲੇ ਵੀ ਲਏ ਗਏ ਹਨ।
ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਿਲਹਾਲ ਮੁਕੰਮਲ ਤਾਲਾਬੰਦੀ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਭ ਤੋਂ ਵੱਧ ਕੋਵੀਡ ਪ੍ਰਭਾਵਿਤ ਜ਼ਿਲ੍ਹਿਆਂ ਦੇ ਡੀਸੀ ਨੂੰ ਮਾਈਕਰੋ-ਕੰਟੇਨਮੈਂਟ ਰਣਨੀਤੀ ਨੂੰ ਮਜ਼ਬੂਤ ਕਰਨ ਅਤੇ 100 ਫੀਸਦੀ ਟੈਸਟਿੰਗ ਦੀ ਗਰੰਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਵਰਚੁਅਲ ਬੈਠਕ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਸਮੇਂ ਦੌਰਾਨ, ਕੈਪਟਨ ਨੇ ਕਿਹਾ ਕਿ ਤਾਲਾਬੰਦੀ ਕੋਈ ਹੱਲ ਨਹੀਂ ਹੈ, ਕਿਉਂਕਿ ਇਸ ਨਾਲ ਪ੍ਰਵਾਸੀ ਮਜ਼ਦੂਰਾਂ ਦਾ ਵੱਡੇ ਪੱਧਰ ‘ਤੇ ਉਨ੍ਹਾਂ ਦੇ ਰਾਜਾਂ ਵਿੱਚ ਪਰਵਾਸ ਵਧੇਗਾ, ਜਿਥੇ ਡਾਕਟਰੀ ਸਹੂਲਤਾਂ ਬਹੁਤ ਘੱਟ ਹਨ। ਉਨ੍ਹਾਂ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਦਿੱਤੇ ਨਿਰਦੇਸ਼ ਅਤੇ ਸਾਰੀਆਂ ਪਾਬੰਦੀਆਂ ਸਖਤੀ ਨਾਲ ਲਾਗੂ ਕਰਨ ਅਤੇ ਵਧੇਰੇ ਸਕਾਰਾਤਮਕ ਮਾਮਲਿਆਂ ਵਾਲੇ ਸਾਰੇ ਖੇਤਰਾਂ ਦੇ ਹੋਟਲਾਂ ਵਿੱਚ ਖਾਣ ਪੀਣ ‘ਤੇ ਰੋਕ ਲਗਾਉਣ।
ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਰੈਸਟੋਰੈਂਟਾਂ ਦੇ ਸਟਾਫ ਦੀ ਕੋਵਿਡ ਜਾਂਚ ਕਰਵਾਉਣ ਦੇ ਆਦੇਸ਼ ਵੀ ਦਿੱਤੇ ਹਨ। ਉਨ੍ਹਾਂ ਨੇ ਉਦਯੋਗ ਨੂੰ ਹਲਕੇ ਲੱਛਣਾਂ ਵਾਲੇ ਵਰਕਰਾਂ ਦਾ ਇਲਾਜ ਕਰਨ ਲਈ ਆਪਣਾ ਕੋਵਿਡ ਇਲਾਜ ਕੇਂਦਰ ਸਥਾਪਤ ਕਰਨ ਲਈ ਕਿਹਾ ਹੈ। ਉਸੇ ਸਮੇਂ, ਉਨ੍ਹਾਂ ਨੇ ਇੱਕ ਅਸਥਾਈ ਹਸਪਤਾਲ ਬਣਾਉਣ ਦੀ ਅਪੀਲ ਕੀਤੀ ਅਤੇ ਕੋਵਿਡ ਵਿਰੁੱਧ ਸਾਂਝੇ ਤੌਰ ‘ਤੇ ਲੜਨ ਲਈ ਜ਼ੋਰ ਦਿੱਤ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਉਹ ਕੋਵਿਡ ਵਿਰੁੱਧ ਲੜਾਈ ਵਿੱਚ ਸੇਵਾਮੁਕਤ ਡਾਕਟਰਾਂ / ਨਰਸਾਂ ਅਤੇ ਆਖਰੀ ਸਾਲ ਦੇ ਐਮ.ਬੀ.ਬੀ.ਐੱਸ. ਦੇ ਵਿਦਿਆਰਥੀਆਂ ਨੂੰ ਡਿਊਟੀ ਲਈ ਉਤਸ਼ਾਹਤ ਕਰਨ ਲਈ ਕਿਹਾ ਅਤੇ ਸੁਝਾਅ ਦਿੱਤਾ ਕਿ ਜਿਮਨੇਜ਼ੀਅਮ / ਹਾਲ ਵਿੱਚ ਅਸਥਾਈ ਸਿਹਤ ਸੰਭਾਲ ਕੇਂਦਰ ਸਥਾਪਤ ਕੀਤੇ ਜਾਣ।