ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਏ ਕਲੇਸ਼ ਦੇ ਵਿਚਕਾਰ ਪਹਿਲੀ ਵਾਰ, ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਅੰਤਰਿਮ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਮੰਗਲਵਾਰ ਸਵੇਰੇ ਉਹ ਇੱਕ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋਏ ਹਨ।
ਇਸ ਤੋਂ ਪਹਿਲਾਂ, ਉਹ ਪਾਰਟੀ ਵਿੱਚ ਹਾਈ ਕਮਾਨ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ ਨੂੰ ਦਿੱਲੀ ਵਿੱਚ ਮਿਲੇ ਸਨ। ਇਨ੍ਹੀਂ ਦਿਨੀਂ ਪੰਜਾਬ ਕਾਂਗਰਸ ਦੇ ਆਗੂਆਂ ‘ਚ ਮਤਭੇਦ ਆਪਣੇ ਸਿਖਰ ‘ਤੇ ਹਨ। ਨਵਜੋਤ ਸਿੰਘ ਸਿੱਧੂ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾ ਰਹੇ ਹਨ। ਪਹਿਲਾਂ ਉਹ ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਵੀਆਂ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ‘ਤੇ ਹਮਲਾ ਬੋਲ ਰਹੇ ਸੀ, ਪਰ ਹੁਣ ਉਨ੍ਹਾਂ ਨੇ ਰਾਜ ਵਿੱਚ ਵੱਧ ਰਹੇ ਬਿਜਲੀ ਸੰਕਟ ਨੂੰ ਮੁੱਦਾ ਬਣਾਇਆ ਹੈ।
ਇਹ ਵੀ ਪੜ੍ਹੋ : ਬੀਤੇ 24 ਘੰਟਿਆਂ ਦੌਰਾਨ ਦੇਸ਼ ‘ਚ 111 ਦਿਨਾਂ ਬਾਅਦ ਆਏ ਸਭ ਤੋਂ ਘੱਟ 34703 ਕੋਵਿਡ ਕੇਸ, 97.17 ਫੀਸਦੀ ਹੋਈ ਰਿਕਵਰੀ ਰੇਟ
30 ਜੂਨ ਨੂੰ ਨਵਜੋਤ ਸਿੰਘ ਸਿੱਧੂ ਨੇ ਨਵੀਂ ਦਿੱਲੀ ਵਿੱਚ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ, ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਮੈਂ ਸਿੱਧੂ ਨੂੰ ਉਨ੍ਹਾਂ ਨੂੰ ਮਿਲਣ ਲਈ ਨਹੀਂ ਬੁਲਾਇਆ। ਪਰ ਬਾਅਦ ਵਿੱਚ ਦੋਵਾਂ ਆਗੂਆਂ ਦੀ ਮੁਲਾਕਤ ਹੋਈ ਸੀ। ਮੰਗਲਵਾਰ ਨੂੰ ਸੋਨੀਆ ਗਾਂਧੀ ਨਾਲ ਮੁਲਾਕਾਤ ਦੌਰਾਨ, ਨਵਜੋਤ ਸਿੰਘ ਸਿੱਧੂ ਬਾਰੇ ਅਤੇ ਪਾਰਟੀ ਦੇ ਸੰਕਟ ਨੂੰ ਖਤਮ ਕਰਨ ਦੇ ਫਾਰਮੂਲੇ ‘ਤੇ ਕੈਪਟਨ ਅਤੇ ਉੱਚ ਲੀਡਰਸ਼ਿਪ ਵਿਚਕਾਰ ਵਿਚਾਰ ਵਟਾਂਦਰੇ ਹੋਣਗੇ।
ਇਹ ਵੀ ਦੇਖੋ : ਸਿੱਧੂ ਪਿੱਛੋਂ ਹੈਲੀਕਾਪਟਰ ‘ਚ ਕੈਪਟਨ ਅਮਰਿੰਦਰ ਚੱਲੇ ਐ ਸੋਨੀਆ ਗਾਂਧੀ ਨੂੰ ਮਿਲਣ ਦਿੱਲੀ ! ਕੀ ਬਣੂ ਕਲੇਸ਼ ਦਾ? LIVE…