ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਦੇ ਵਿਵਾਦਤ ਬਿਆਨ ਦਾ ਮੁੱਦਾ ਲਗਾਤਾਰ ਭੱਖਦਾ ਹੀ ਜਾਂ ਰਿਹਾ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹੇ ਬਿਆਨ ਨਾ ਦੇਣ ਦੀ ਚਿਤਾਵਨੀ ਦਿੱਤੀ ਹੈ।
ਦਰਅਸਲ, ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਜੰਮੂ -ਕਸ਼ਮੀਰ ਬਾਰੇ ਵਿਵਾਦਤ ਬਿਆਨ ਦਿੱਤਾ ਸੀ। ਦੱਸ ਦਈਏ ਕਿ ਮਾਲਵਿੰਦਰ ਸਿੰਘ ਮਾਲੀ ਨੇ ਜੰਮੂ -ਕਸ਼ਮੀਰ ‘ਤੇ ਬਿਆਨ ਦੇ ਕੇ ਵਿਵਾਦ ਖੜ੍ਹਾ ਕਰ ਦਿੱਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕਸ਼ਮੀਰ ਇੱਕ ਵੱਖਰਾ ਦੇਸ਼ ਹੈ। ਇਸ ਦੇ ਨਾਲ, ਓਨਾ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਨੇ ਹੀ ਕਸ਼ਮੀਰ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੈ। ਇਸ ਬਿਆਨ ਤੋਂ ਬਾਅਦ ਵਿਰੋਧੀਆਂ ਸਮੇਤ ਕਾਂਗਰਸੀ ਨੇਤਾਵਾਂ ਨੇ ਵੀ ਮਾਲੀ ਨੂੰ ਨਿਸ਼ਾਨਾ ਬਣਾਇਆ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਕਾਬੁਲ ਹਵਾਈ ਅੱਡੇ ‘ਤੇ ਹੋਈ ਗੋਲੀਬਾਰੀ, ਇੱਕ ਅਫਗਾਨੀ ਸੈਨਿਕ ਦੀ ਮੌਤ, ਕਈ ਜ਼ਖਮੀ
ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰਾਂ ਨੂੰ ਕਸ਼ਮੀਰ ਅਤੇ ਪਾਕਿਸਤਾਨ ਵਰਗੇ ਸੰਵੇਦਨਸ਼ੀਲ ਕੌਮੀ ਮੁੱਦਿਆਂ ‘ਤੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਸ਼ਾਂਤੀ ਅਤੇ ਸਥਿਰਤਾ ਲਈ ਸੰਭਾਵੀ ਤੌਰ ‘ਤੇ ਖਤਰਨਾਕ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਸਲਾਹਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ ਪੀਪੀਸੀਸੀ ਪ੍ਰਧਾਨ ਨੂੰ ਸਲਾਹ ਦੇਣ ਅਤੇ ਉਨ੍ਹਾਂ ਮਾਮਲਿਆਂ ‘ਤੇ ਨਾ ਬੋਲਣ ਜਿਨ੍ਹਾਂ ਬਾਰੇ ਉਨ੍ਹਾਂ ਨੂੰ ਸਪੱਸ਼ਟ ਤੌਰ’ ‘ਤੇ ਬਹੁਤ ਘੱਟ ਜਾਂ ਕੋਈ ਜਾਣਕਾਰੀ ਨਹੀਂ ਹੈ ਅਤੇ ਉਨ੍ਹਾਂ ਦੀ ਟਿੱਪਣੀ ਦੇ ਪ੍ਰਭਾਵਾਂ ਦੀ ਕੋਈ ਸਮਝ ਨਹੀਂ ਹੈ।
ਇਹ ਵੀ ਦੇਖੋ : ਇਸ ਪਰਿਵਾਰ ‘ਤੇ ਵਾਹਿਗੁਰੂ ਨੇ ਐਸੀ ਕਿਰਪਾ ਕੀਤੀ, ਇੱਕ ਬ੍ਰਹਮਣ ਜੋੜਾ ਬਣ ਗਿਆ ਅੰਮ੍ਰਿਤਧਾਰੀ ਸਿੱਖ ਜੋੜਾ