ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇੱਕ ਪਾਸੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਲਖੀਮਪੁਰ ਪਹੁੰਚਣ ਪਹੁੰਚ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਤ ਕਰ ਰਹੇ ਹਨ।
ਉੱਥੇ ਹੀ ਪੰਜਾਬ ਕਾਂਗਰਸ ਵੀ ਅੱਜ ਲਖੀਮਪੁਰ ਘਟਨਾ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਯੂਪੀ ਲਈ ਕੂਚ ਕਰ ਰਹੀ ਹੈ। ਇਸ ਦੌਰਾਨ ਵੱਡੀ ਗੱਲ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਮਾਰਚ ਵਿੱਚ ਸ਼ਾਮਿਲ ਹੋਏ ਹਨ। ਇਸ ਤੋਂ ਪਹਿਲਾਂ ਨਿਯੁਕਤੀਆਂ ਅਤੇ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤੇ ਦਾਗੀ ਮੰਤਰੀਆਂ ਨੂੰ ਲੈ ਸਿੱਧੂ ਨੇ ਮੁੱਖ ਮੰਤਰੀ ਅਤੇ ਪਾਰਟੀ ਤੋਂ ਦੂਰੀ ਬਣਾਈ ਹੋਈ ਸੀ।
ਫਿਲਹਾਲ ਹੁਣ ਦੇਖਣਾ ਇਹ ਹੋਵੇਗਾ ਕਿ ਸਿੱਧੂ ਦੀ ਨਰਾਜ਼ਗੀ ਤੋਂ ਵਿਚਕਾਰ ਸਿਰਫ ਹੱਥ ਮਿਲੇ ਹਨ ਜਾ ਦਿਲ ਵੀ ਮਿਲੇ ਹਨ। ਇਸ ਦੌਰਾਨ ਮੋਹਾਲੀ ਪਹੁੰਚੇ ਨਵਜੋਤ ਸਿੱਧੂ ਨੇ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਕੇਂਦਰੀ ਮੰਤਰੀ ਦੇ ਬੇਟੇ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਭੁੱਖ ਹੜਤਾਲ ‘ਤੇ ਬੈਠਣਗੇ।
ਇਹ ਵੀ ਦੇਖੋ : Instant Aloo Dosa Pan Cake | Morning Nashta Recipe | Watch Full Video On 07 October