ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਤੋਂ ਪ੍ਰਸ਼ਾਂਤ ਕਿਸ਼ੋਰ ਨਾਲ ਚੋਣ ਰਣਨੀਤੀ ਸਾਂਝੀ ਕਰਨ ਦੀਆਂ ਹਦਾਇਤਾਂ ਮਿਲ ਗਈਆਂ ਹਨ।
ਚੰਨੀ ਦੇ ਇਸ ਬਿਆਨ ਨੂੰ ਵੱਡਾ ਮੰਨਿਆ ਜਾ ਰਿਹਾ ਹੈ ਕਿਉਂਕਿ ਪ੍ਰਸ਼ਾਂਤ ਕਿਸ਼ੋਰ ਨੇ ਮਈ ‘ਚ ਚੋਣ ਕੰਮਕਾਜ ਤੋਂ ਸੰਨਿਆਸ ਲੈ ਲਿਆ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਪ੍ਰਸ਼ਾਂਤ ਕਿਸ਼ੋਰ ਨਾਲ ਚੋਣ ਰਣਨੀਤੀ ਸਾਂਝੀ ਕਰਨ ਦੀ ਸਲਾਹ ਦਿੱਤੀ ਹੈ। ਹਰੀਸ਼ ਚੌਧਰੀ ਪੰਜਾਬ ਕਾਂਗਰਸ ਦੇ ਇੰਚਾਰਜ ਹਨ। ਚੌਧਰੀ ਨੂੰ ਕੁੱਝ ਦਿਨ ਪਹਿਲਾਂ ਹੀ ਹਰੀਸ਼ ਰਾਵਤ ਦੀ ਥਾਂ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। CM ਚੰਨੀ ਦੇ ਇਸ ਬਿਆਨ ਨੇ ਇਹ ਸਵਾਲ ਵੀ ਖੜ੍ਹਾ ਕਰ ਦਿੱਤਾ ਹੈ ਕਿ ਕੀ ਪ੍ਰਸ਼ਾਂਤ ਕਿਸ਼ੋਰ ਮੁੜ ਆਪਣੇ ਕੰਮ ‘ਤੇ ਪਰਤ ਆਏ ਹਨ? ਕਿਉਂਕਿ ਇਸ ਸਾਲ ਮਈ ਵਿੱਚ ਪੱਛਮੀ ਬੰਗਾਲ ਸਮੇਤ 5 ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਉਨ੍ਹਾਂ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ। ਉਸ ਸਮੇਂ ਪੀਕੇ ਨੇ ਅਸਤੀਫੇ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ ‘ਮੈਂ ਉਹ ਭੂਮਿਕਾ ਨਹੀਂ ਨਿਭਾਵਾਂਗਾ ਜਿਸ ‘ਚ ਲੋਕ ਮੈਨੂੰ ਹੁਣ ਤੱਕ ਦੇਖ ਰਹੇ ਸਨ।’
ਇਹ ਵੀ ਪੜ੍ਹੋ : ਜ਼ਿਮਨੀ ਚੋਣਾਂ : BJP ਦੀ ਕਰਾਰੀ ਹਾਰ ‘ਤੇ ਬੋਲੇ CM ਜੈਰਾਮ, ਕਿਹਾ – ‘ਸਾਨੂੰ ਮਹਿੰਗਾਈ ਨੇ ਹਰਾਇਆ’
ਜਦੋਂ ਪੀਕੇ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਨੇ ਇਹ ਫੈਸਲਾ ਕਿਉਂ ਲਿਆ ਤਾਂ ਉਨ੍ਹਾਂ ਕਿਹਾ ਕਿ ‘ਮੈਂ ਕਦੇ ਵੀ ਇਹ ਕੰਮ ਨਹੀਂ ਕਰਨਾ ਚਾਹੁੰਦਾ ਸੀ, ਪਰ ਮੈਂ ਆਇਆ ਅਤੇ ਮੈਂ ਆਪਣੇ ਹਿੱਸੇ ਦਾ ਕੰਮ ਕੀਤਾ ਹੈ।’ ਪੀਕੇ ਨੇ ਦੱਸਿਆ ਕਿ ਆਈ-ਪੀਏਸੀ ‘ਚ ਮੇਰੇ ਤੋਂ ਜ਼ਿਆਦਾ ਕਾਬਿਲ ਲੋਕ ਹਨ, ਉਹ ਬਿਹਤਰ ਕੰਮ ਕਰਨਗੇ, ਇਸ ਲਈ ਮੈਂ ਸੋਚਿਆ ਕਿ ਮੈਨੂੰ ਹੁਣ ਬ੍ਰੇਕ ਲੈਣਾ ਚਾਹੀਦਾ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੇ ਅਗਸਤ ‘ਚ ਇਹ ਕਹਿ ਕੇ ਅਸਤੀਫਾ ਦੇ ਦਿੱਤਾ ਸੀ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਬ੍ਰੇਕ ਲੈਣਗੇ। ਆਪਣਾ ਅਸਤੀਫਾ ਦਿੰਦੇ ਹੋਏ ਪੀਕੇ ਨੇ ਕਿਹਾ ਸੀ ਕਿ ਉਹ ਸਰਗਰਮ ਰਾਜਨੀਤੀ ਤੋਂ ਅਸਥਾਈ ਬ੍ਰੇਕ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਮੁਕਤ ਕੀਤਾ ਜਾਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: