ਗੁਰਦਾਸਪੁਰ : ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਨਾਇਕ ਮਨਦੀਪ ਸਿੰਘ ਬਾਜਵਾ ਦੇ ਪਰਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਐਲਾਨ ਕੀਤਾ ਹੈ।
ਸ਼ਹੀਦ ਮਨਦੀਪ ਸਿੰਘ ਦੇ ਨਾਮ ‘ਤੇ ਪਿੰਡ ਦਾ ਯਾਦਗਾਰੀ ਗੇਟ ਬਣਵਾਇਆ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਪਿੰਡ ਦੀ ਪੰਚਾਇਤ ਨੂੰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹੀਦ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀ ਯਾਦ ਵਿੱਚ ਪਿੰਡ ‘ਚ ਫ਼ੁਟਬਾਲ ਸਟੇਡੀਅਮ ਬਣਾਇਆ ਜਾਵੇਗਾ। ਦੱਸ ਦਈਏ ਕਿ ਸ਼ਹੀਦ ਮਨਦੀਪ ਸਿੰਘ ਬਾਜਵਾ ਫ਼ੁੱਟਬਾਲ ਦੇ ਖਿਡਾਰੀ ਵੀ ਸਨ।
ਇਹ ਵੀ ਪੜ੍ਹੋ : ਵੱਡੀ ਖਬਰ : ਸ਼ੋਪੀਆਂ ‘ਚ ਫੌਜ ਨਾਲ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ
ਇਸ ਤੋਂ ਇਲਾਵਾ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ 50 ਲੱਖ ਰੁਪਏ ਵੀ ਦਿੱਤੇ ਜਾਣਗੇ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਸਿੰਘ ਅਤੇ ਵਿਧਾਇਕ ਤ੍ਰਿਪਤ ਰਾਜਿੰਦਰ ਬਾਜਵਾ ਵੀ ਸਨ।
ਵੀਡੀਓ ਲਈ ਕਲਿੱਕ ਕਰੋ -: