ਲੁਧਿਆਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਲੁਧਿਆਣਾ ‘ਚ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਜ਼ਬਰਦਸਤ ਧਮਾਕਾ ਹੋਇਆ ਹੈ। ਹਾਲਾਂਕਿ ਧਮਾਕਾ ਕਿਸ ਕਾਰਨ ਹੋਇਆ, ਕਿਵੇਂ ਹੋਇਆ, ਇਸ ਦੀ ਜਾਂਚ ਜਾਰੀ ਹੈ। ਧਮਾਕੇ ਤੋਂ ਬਾਅਦ ਅਦਾਲਤੀ ਕੰਪਲੈਕਸ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ।
ਉੱਥੇ ਹੀ ਇਸ ਧਮਾਕੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਲੁਧਿਆਣਾ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ “ਮੈਂ ਲੁਧਿਆਣਾ ਜਾ ਰਿਹਾ ਹਾਂ। ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਕੁੱਝ ਦੇਸ਼ ਵਿਰੋਧੀ ਅਨਸਰ ਅਜਿਹੀਆਂ ਹਰਕਤਾਂ ਕਰ ਰਹੇ ਹਨ। ਸਰਕਾਰ ਚੌਕਸ ਹੈ। ਦੋਸ਼ੀ ਪਾਏ ਜਾਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।” ਧਮਾਕੇ ਦੀ ਜਾਣਕਾਰੀ ਮਿਲਣ ‘ਤੇ ਤੁਰੰਤ ਪੁਲਿਸ, ਬੰਬ ਦਸਤਾ ਅਤੇ ਅਪ੍ਰੇਸ਼ਨ ਸੈਲ ਮੌਕੇ ‘ਤੇ ਪੁੱਜੇ ਹੋਏ ਹਨ।
ਮੁੱਢਲੀ ਜਾਣਕਾਰੀ ਮੁਤਾਬਿਕ ਇਸ ਘਟਨਾ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ, ਹਾਲਾਂਕਿ ਪ੍ਰਸ਼ਾਸਨ ਵਲੋਂ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਧਮਾਕੇ ਕਾਰਨ ਇਮਾਰਤ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ। ਧਮਾਕਾ ਲਗਭਗ 12:20 ਮਿੰਟ ‘ਤੇ ਕੋਰਟ ਨੰਬਰ 14 ਤੇ 13 ਦੇ ਨੇੜੇ ਜਨਤਕ ਬਾਥਰੂਮ ‘ਚ ਧਮਾਕਾ ਹੋਇਆ। ਬਾਥਰੂਮ ਦੀ ਦੀਵਾਰਾਂ ਮਲਬੇ ‘ਚ ਬਦਲ ਗਈਆਂ। ਪ੍ਰਤੱਖਦਰਸ਼ੀਆਂ ਅਨੁਸਾਰ ਧਮਾਕੇ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: