ਨਵਜੋਤ ਸਿੰਘ ਸਿੱਧੂ ਦੇ ਅਚਾਨਕ ਅਸਤੀਫੇ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇੱਕ ਤੋਂ ਬਾਅਦ ਇੱਕ ਹਰ ਵੱਡੇ ਆਗੂ ਦਾ ਬਿਆਨ ਸਾਹਮਣੇ ਆ ਰਿਹਾ ਹੈ। ਇਸੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਮੀਟਿੰਗ ਕੀਤੀ ਹੈ।
ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਬਿਜਲੀ ਦੇ ਬਿੱਲ ਮੁਆਫ ਕਰਨ ਦਾ ਵੱਡਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਿੱਧੂ ਬਾਰੇ ਉੱਠ ਰਹੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਮੁੱਖ ਮੰਤਰੀ ਨੇ ਮੰਨਿਆ ਕਿ ਸਿੱਧੂ ਦੇ ਅਸਤੀਫੇ ਨਾਲ ਮਾਹੌਲ ਖਰਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਬੈਠ ਕੇ ਸਿੱਧੂ ਨਾਲ ਗੱਲ ਕਰਾਂਗਾ ਅਤੇ ਮਾਮਲਾ ਹੱਲ ਕਰਾਂਗਾ। ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਬਾਰੇ ਪੁੱਛੇ ਗਏ ਸਵਾਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦਾ ਮੁਖੀ ਪ੍ਰਧਾਨ ਹੁੰਦਾ ਹੈ।
ਪਰਿਵਾਰ ਵਿੱਚ ਬੈਠ ਕੇ ਸਮੱਸਿਆ ਹੱਲ ਹੋ ਜਾਂਦੀ ਹੈ, ਸਿੱਧੂ ਸਾਹਿਬ ਨਾਲ ਫੋਨ ‘ਤੇ ਗੱਲਬਾਤ ਹੋਈ ਹੈ। ਪਾਰਟੀ ਸਰਵਉੱਚ ਹੈ, ਵਿਚਾਰਧਾਰਾ ਸਰਵਉੱਚ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਲਗਦਾ ਹੈ ਕਿ ਕੋਈ ਗਲਤੀ ਹੋਈ ਹੈ ਤਾਂ ਤੁਸੀਂ ਦੱਸੋ। ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਈ ਕੋਸ਼ਿਸ਼ ਨਹੀਂ ਹੈ। ਅਸੀਂ ਬੈਠ ਕੇ ਗੱਲਬਾਤ ਰਹੀ ਸਮੱਸਿਆ ਖਤਮ ਕਰਾਂਗੇ।