ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਹਰ ਸਿਆਸੀ ਪਾਰਟੀ ਸੱਤਾ ‘ਚ ਆਉਣ ਲਈ ਆਪਣੀ ਰਣਨੀਤੀ ਬਣਾ ਰਹੀ ਹੈ। ਉੱਥੇ ਹੀ ਸਿਆਸੀ ਪਾਰਟੀਆਂ ਨੇ ਵਾਅਦੇ ਕਰਨੇ ਵੀ ਸ਼ੁਰੂ ਕਰ ਦਿੱਤੇ ਹਨ।
ਪਰ ਅੱਜ ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ (ਆਪ) ਨੂੰ ਇੱਕ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੁਖਦੀ ਰਗ ਵਿੱਚੋ ਇੱਕ ‘ਬਿਜਲੀ ਦੇ ਬਿੱਲ’ ‘ਤੇ ਵਾਅਦਾ ਕੀਤਾ ਸੀ। ਪਰ ਹੁਣ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਰਾਜ ਵਿੱਚ 1200 ਕਰੋੜ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Ecuador ਦੀ ਜੇਲ੍ਹ ‘ਚ ਹੋਈ ਹਿੰਸਕ ਝੜਪ, 24 ਕੈਦੀਆਂ ਦੀ ਮੌਤ ਕਈ ਜਖਮੀ
ਪੰਜਾਬ ਸਰਕਾਰ ਆਪਣੀ ਜੇਬ ਵਿੱਚੋਂ ਇਹ ਪੈਸਾ ਬਿਜਲੀ ਕੰਪਨੀਆਂ ਨੂੰ ਦੇਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ 53 ਲੱਖ ਪਰਿਵਾਰਾਂ ਨੂੰ ਸਰਕਾਰ ਦੇ ਇਸ ਫੈਸਲੇ ਦਾ ਲਾਭ ਮਿਲੇਗਾ। ਦੱਸਿਆ ਗਿਆ ਕਿ 2 ਕਿਲੋਵਾਟ ਤੱਕ ਦੇ ਬਿਜਲੀ ਦੇ ਮੀਟਰਾਂ ਦੀ ਵਰਤੋਂ ਕਰਨ ਵਾਲਿਆਂ ਦੇ ਬਕਾਇਆ ਬਿਜਲੀ ਦੇ ਬਿੱਲ ਮੁਆਫ ਕੀਤੇ ਜਾ ਰਹੇ ਹਨ। ਇੰਨਾ ਹੀ ਨਹੀਂ, ਕੱਟੇ ਗਏ ਬਿਜਲੀ ਕੁਨੈਕਸ਼ਨ ਵੀ ਦੁਬਾਰਾ ਬਹਾਲ ਕੀਤੇ ਜਾਣਗੇ।