ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਕਾਂਗਰਸ ਪਾਰਟੀ ਸਣੇ ਪੰਜਾਬ ਦੀ ਸਿਆਸਤ ‘ਚ ਕਾਫੀ ਹਲਚਲ ਮਚੀ ਹੋਈ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੀ ਪਾਰਟੀ ਦੇ ਪ੍ਰਧਾਨ ਹਨ।
ਉਹ ਜੋ ਵੀ ਕਹਿੰਦੇ ਹਨ ਉਸ ਵਿੱਚ ਕੀ ਗਲਤ ਹੈ? ਮੈਨੂੰ ਉਨ੍ਹਾਂ ਦੀ ਗੱਲ ਮੰਨਣ ਵਿੱਚ ਕੋਈ ਦਿੱਕਤ ਨਹੀਂ ਹੈ। ਜੇਕਰ ਉਹ ਮੇਰੇ ਨਾਲ ਗੱਲ ਕਰਨ ਤੋਂ ਪਹਿਲਾਂ ਮੀਡੀਆ ਕੋਲ ਵੀ ਜਾਣ ਤਾਂ ਵੀ ਕੋਈ ਸਮੱਸਿਆ ਨਹੀਂ ਹੈ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਤੋਂ ਹੀ ਉਨ੍ਹਾਂ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਕਈ ਮੁੱਦਿਆਂ ‘ਤੇ ਮਤਭੇਦ ਦੇਖਣ ਨੂੰ ਮਿਲੇ ਹਨ। ਚਰਨਜੀਤ ਸਿੰਘ ਚੰਨੀ ਸਰਕਾਰ ਦੀਆਂ ਕੁੱਝ ਨਿਯੁਕਤੀਆਂ ਦਾ ਵਿਰੋਧ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ‘ਚ ਉਤਰ ਸਕਦੇ ਨੇ ‘ਦਿ ਗ੍ਰੇਟ ਖ਼ਲੀ’, ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਸਿੱਧੂ ਪਿਛਲੇ ਦੋ ਮਹੀਨਿਆਂ ਵਿੱਚ ਕਈ ਵਾਰ ਚੰਨੀ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਚੁੱਕੇ ਹਨ। ਸਿੱਧੂ ਦੀਆਂ ਮੰਗਾਂ ਨੂੰ ਸਵੀਕਾਰ ਕਰਦੇ ਹੋਏ ਚੰਨੀ ਨੇ ਹਾਲ ਹੀ ‘ਚ ਏਪੀਐਸ ਦਿਓਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ ਤੋਂ ਬਾਅਦ ਹੀ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਜਾ ਕੇ ਆਪਣਾ ਚਾਰਜ ਦੁਬਾਰਾ ਸਾਂਭਿਆ ਹੈ।
ਵੀਡੀਓ ਲਈ ਕਲਿੱਕ ਕਰੋ -: