ਇਸ ਸਮੇਂ ਕਿਸਾਨਾਂ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਪੂਰਨ ਕਰਜ਼ ਮੁਆਫੀ ਦੀ ਗੁਹਾਰ ਲਾਈ ਹੈ।
ਮੁੱਖ ਮੰਤਰੀ ਚੰਨੀ ਨੇ ਚਿੱਠੀ ਲਿਖ ਕੇਂਦਰ ਸਰਕਾਰ ਨੂੰ ਪਹਿਲ ਕਰਨ ਦੀ ਮੰਗ ਕਰ ਕਿਹਾ ਹੈ ਕਿ ਸੂਬਾ ਸਰਕਾਰ ਵੀ ਇਸ ਵਿੱਚ ਹਿੱਸਾ ਪਵੇਗੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਜੇਕਰ ਕੇਂਦਰ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਕੋਈ ਯੋਜਨਾ ਸ਼ੁਰੂ ਕਰਦਾ ਹੈ ਤਾਂ ਸੂਬਾ ਸਰਕਾਰ ਵੀ ਆਪਣਾ ਯੋਗਦਾਨ ਪਾਉਣ ਲਈ ਤਿਆਰ ਹੈ। ਦੱਸ ਦੇਈਏ 2017 ਦੀਆਂ ਚੋਣਾਂ ਦੇ ਵਿੱਚ ਕਿਸਾਨਾਂ ਦੀ ਕਰਜ਼ ਮੁਆਫੀ ਦਾ ਮੁੱਦਾ ਇੱਕ ਬਹੁਤ ਵੱਡਾ ਮੁੱਦਾ ਰਿਹਾ ਸੀ। ਉਂਥੇ ਹੀ ਵਿਰੋਧੀ ਧਿਰਾਂ ਵੀ ਲਗਾਤਾਰ ਕਾਂਗਰਸ ਸਰਕਾਰ ਨੂੰ ਇਸ ਮੁੱਦੇ ‘ਤੇ ਘੇਰ ਰਹੀਆਂ ਸੀ, ਜਿਸ ਕਾਰਨ ਮੁੱਖ ਮੰਤਰੀ ਨੇ ਇਸ ਮੁੱਦੇ ਨੂੰ ਖਤਮ ਕਰਨ ਦੇ ਲਈ ਪ੍ਰਧਾਨ ਮੰਤਰੀ ਨੂੰ ਇਹ ਅਪੀਲ ਕੀਤੀ ਹੈ।
ਇਸ ਸਬੰਧੀ ਮੁੱਖ ਮੰਤਰੀ ਚੰਨੀ ਨੇ ਇੱਕ ਟਵੀਟ ਵੀ ਕੀਤਾ ਹੈ, ਉਨ੍ਹਾਂ ਨੇ ਟਵੀਟ ‘ਚ ਲਿਖਿਆ ਹੈ ਕਿ , “ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਪੱਤਰ ਲਿਖਿਆ ਹੈ, ਉਨ੍ਹਾਂ ਨੂੰ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰਨ ਲਈ ਇੱਕ ਪ੍ਰਭਾਵੀ ਨੀਤੀ ਬਣਾਉਣ ਅਤੇ ਅਪਣਾਉਣ ਦੀ ਬੇਨਤੀ ਕੀਤੀ ਹੈ। ਮੇਰੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ।”
ਵੀਡੀਓ ਲਈ ਕਲਿੱਕ ਕਰੋ -: