ਪੰਜਾਬ ਦੀ ਰਾਜਨੀਤੀ ਵਿੱਚ ਅੱਜ ਫਿਰ ਇੱਕ ਵੱਡਾ ਧਮਾਕਾ ਹੋਇਆ ਹੈ। ਦਰਅਸਲ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਜਾਪ ਰਿਹਾ ਹੈ ਕਿ ਕਾਂਗਰਸ ‘ਚ ਅਜੇ ਵੀ ਸਭ ਕੁੱਝ ਠੀਕ ਨਹੀਂ ਹੈ।
ਉੱਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਇਸ ਬਾਰੇ ਜਾਣਕਾਰੀ ਨਹੀਂ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਤੋਂ ਸਿੱਧੂ ਦੇ ਅਸਤੀਫੇ ਬਾਰੇ ਸਵਾਲ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਨਾਰਾਜ਼ ਹਨ ਤਾਂ ਉਨ੍ਹਾਂ ਨਾਲ ਗੱਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, “ਸਿੱਧੂ ਸਾਡੇ ਪ੍ਰਧਾਨ ਹਨ ਅਤੇ ਉਹ ਇੱਕ ਚੰਗੇ ਨੇਤਾ ਹਨ। ਮੈਨੂੰ ਉਨ੍ਹਾਂ ਨਾਲ ਕੋਈ ਨਾਰਾਜ਼ਗੀ ਨਹੀਂ ਹੈ।”
ਹਾਲਾਂਕਿ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਬਣੇ ਰਹਿਣਗੇ। ਅੱਜ ਹੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਨਵੇਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ ਅਤੇ ਕੁੱਝ ਘੰਟਿਆਂ ਬਾਅਦ, ਸਿੱਧੂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।
ਦੇਖੋ ਵੀਡੀਓ : ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ CM ਚੰਨੀ ਦਾ ਧਮਾਕਾ! ਕੀਤੀ ਪ੍ਰੈੱਸ ਕਾਨਫਰੰਸ, ਦੇਖੋ Live