ਪੰਜਾਬ ਕਾਂਗਰਸ ਵਿੱਚ ਵਿਵਾਦ ਵੱਧਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਲਈ ਆਪਣੀ ਰਿਹਾਇਸ਼ ਦੇ ਦਰਵਾਜ਼ੇ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਬੀਤੇ ਦਿਨ ਅੱਧੀ ਦਰਜਨ ਤੋਂ ਵੱਧ ਵਿਧਾਇਕਾਂ ਨੇ ਕੈਪਟਨ ਦੇ ਸਿਸਵਾਨ ਫਾਰਮ ਹਾਊਸ ਵਿਖੇ ਕੈਪਟਨ ਨਾਲ ਮੁਲਾਕਾਤ ਕੀਤੀ ਸੀ। ਕੈਪਟਨ ਨੇ ਵਿਧਾਇਕਾਂ ਨੂੰ ਖੁੱਲਾ ਸਮਾਂ ਵੀ ਦਿੱਤਾ ਅਤੇ ਵਨ ਟੂ ਵਨ ਮੀਟਿੰਗ ਵੀ ਕੀਤੀ। ਮੰਗਲਵਾਰ ਸ਼ਾਮ ਨੂੰ ਮੁੱਖ ਮੰਤਰੀ ਨੇ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਜੋ ਕਾਫੀ ਦੇਰ ਤੱਕ ਜਾਰੀ ਰਿਹਾ।
ਇਸੇ ਤਰਾਂ ਅੱਜ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਮਿਲੀ ਹੈ ਕਿ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਦੁਪਹਿਰ 2 ਵਜੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਲਕੇ ਹੋਣ ਵਾਲੀ ਕੈਬਨਿਟ ਤੋਂ ਪਹਿਲਾ ਤਨਖਾਹ ਕਮਿਸ਼ਨ ਸਬੰਧੀ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦੇ ਸਾਹਮਣੇ ਇੱਕ ਰਿਪੋਰਟ ਰੱਖ ਸਕਦੇ ਹਨ। ਇਸ ਤੋਂ ਇਲਾਵਾ ਇਸ ਬੈਠਕ ਵਿੱਚ ਕਰਮਚਾਰੀਆਂ ਦੇ ਮੁੱਦੇ ਉੱਤੇ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ, ਜਿਸ ਤੋਂ ਬਾਅਦ ਕੱਲ੍ਹ ਦੀ ਕੈਬਨਿਟ ਵਿੱਚ ਕੈਪਟਨ ਸਰਕਾਰ ਕਈ ਅਹਿਮ ਅਤੇ ਵੱਡੇ ਫੈਸਲੇ ਲੈਂਦੀ ਨਜ਼ਰ ਆ ਸਕਦੀ ਹੈ।
ਇਹ ਵੀ ਪੜ੍ਹੋ : ਬੁੱਧਵਾਰ ਨੂੰ ਪੰਜਾਬ ‘ਚ ਕਰੋ ਕੋਰੋਨਾ ਦੇ 688 ਨਵੇਂ ਮਾਮਲੇ ਆਏ ਸਾਹਮਣੇ ਤੇ 46 ਮਰੀਜ਼ਾਂ ਦੀ ਹੋਈ ਮੌਤ
ਜਾਣਕਾਰਾਂ ਦੇ ਅਨੁਸਾਰ ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ਦੇ ਦਰਵਾਜ਼ੇ ਖੋਲ੍ਹ ਕੇ ਆਪਣਾ ਅਕਸ ਬਦਲਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਪਿਛਲੇ ਇੱਕ ਮਹੀਨੇ ਤੋਂ, ਕੈਪਟਨ ਆਪਣੇ ਹੀ ਵਿਧਾਇਕਾਂ ਅਤੇ ਮੰਤਰੀਆਂ ਦੁਆਰਾ ਘਿਰੇ ਹੋਏ ਹਨ। ਪੰਜਾਬ ਕਾਂਗਰਸ ਅੰਦਰ ਆਪਸ ਵਿੱਚ ਲੜਾਈ ਇੰਨੀ ਵੱਧ ਗਈ ਸੀ ਕਿ ਪਾਰਟੀ ਹਾਈ ਕਮਾਂਡ ਨੂੰ ਇਸ ਮਾਮਲੇ ‘ਚ ਦਖਲ ਦੇਣਾ ਪਿਆ ਅਤੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰਨਾ ਪਿਆ।
ਇਹ ਵੀ ਦੇਖੋ : ਅੰਮ੍ਰਿਤਸਰੀਏ ਫਿਰ ਆਏ Navjot Sidhu ਦੇ ਹੱਕ ‘ਚ, ਗਲੀ-ਗਲੀ ‘ਚ ਲੱਗੇ ਪੋਸਟਰ “ਸਾਰਾ ਪੰਜਾਬ ਸਿੱਧੂ ਦੇ ਨਾਲ”