ਸੂਬੇ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਸ਼ੁਰੂ ਹੋਇਆ ਕਲੇਸ਼ ਅਜੇ ਵੀ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਣ ਵਾਲੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਹੋਰ ਵੱਡਾ ਝੱਟਕਾ ਲੱਗਿਆ ਹੈ।
ਨਵਜੋਤ ਸਿੰਘ ਸਿੱਧੂ ਪਿਛਲੇ ਦਿਨੀਂ ਦਿੱਲੀ ਵਿੱਚ ਸਨ ਅਤੇ ਕਾਂਗਰਸ ਹਾਈਕਮਾਨ ਨੂੰ ਮਿਲਣਾ ਚਾਹੁੰਦੇ ਸਨ ਪਰ ਉਨ੍ਹਾਂ ਦੀ ਮੁਲਾਕਾਤ ਸੰਭਵ ਨਹੀਂ ਹੋ ਸਕੀ। ਮੀਡੀਆ ਰਿਪੋਰਟਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਹਾਈਕਮਾਂਡ ਵੱਲੋਂ ਮੁਕਲਾਤ ਦਾ ਸਮਾਂ ਨਹੀਂ ਦਿੱਤੀ ਗਿਆ ਸੀ। ਨਾ ਹੀ ਨਵਜੋਤ ਸਿੰਘ ਸਿੱਧੂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲ ਸਕੇ। ਅਜਿਹੀ ਸਥਿਤੀ ਵਿੱਚ ਨਿਰਾਸ਼ ਸਿੱਧੂ ਪੰਜਾਬ ਪਰਤ ਆਏ ਹਨ। ਮੀਡੀਆ ਰਿਪੋਰਟਾਂ ਅਨੁਸਾਰ ਸਿੱਧੂ ਦਿੱਲੀ ਵਿੱਚ ਪਾਰਟੀ ਹਾਈਕਮਾਨ ਨੂੰ ਮਿਲ ਮੁੱਖ ਮੰਤਰੀ ਕੈਪਟਨ ਬਾਰੇ ਸ਼ਿਕਾਇਤ ਕਰਨਾ ਚਾਹੁੰਦੇ ਸਨ। ਪਰ ਇਹ ਮੁਲਾਕਾਤ ਸੰਭਵ ਨਹੀਂ ਹੋ ਸਕੀ, ਇਸ ਲਈ ਸਿੱਧੂ ਨੂੰ ਵਾਪਿਸ ਪਰਤਣਾ ਪਿਆ।
ਇਹ ਵੀ ਪੜ੍ਹੋ : ਅਦਾਕਾਰ ਤੇ ਬਿੱਗ ਬੌਸ ਜੇਤੂ ਸਿਧਾਰਥ ਸ਼ੁਕਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਹਾਲ ਹੀ ਵਿੱਚ, ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਦਾ ਦੌਰਾ ਕੀਤਾ ਅਤੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਵਿੱਚ ਹਰੀਸ਼ ਰਾਵਤ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ ਅਤੇ ਰਾਜ ਸਰਕਾਰ ਦੇ ਮੰਤਰੀ ਮੰਡਲ ਵਿੱਚ ਕੋਈ ਫੇਰਬਦਲ ਨਹੀਂ ਕੀਤਾ ਜਾਵੇਗਾ। ਹਰੀਸ਼ ਰਾਵਤ ਦੇ ਦੌਰੇ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੇ ਧੜੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਗਈ ਸੀ। ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਹੈ। ਜਾਣਕਾਰੀ ਅਨੁਸਾਰ ਕੈਪਟਨ ਨੇ ਮੰਤਰੀ ਮੰਡਲ ਵਿੱਚ ਫੇਰਬਦਲ ਦਾ ਰੋਡਮੈਪ ਰੱਖਿਆ ਸੀ। ਪਰ ਹਰੀਸ਼ ਰਾਵਤ ਨੇ ਦੱਸਿਆ ਕਿ ਕੇਂਦਰੀ ਹਾਈ ਕਮਾਂਡ ਨਹੀਂ ਚਾਹੁੰਦੀ ਕਿ ਪੰਜਾਬ ਮੰਤਰੀ ਮੰਡਲ ਵਿੱਚ ਕੋਈ ਬਦਲਾਅ ਹੋਵੇ।
ਇਹ ਵੀ ਦੇਖੋ : Bigg Boss ਵਿਜੇਤਾ Sidharth Shukla ਦਾ ਹੋਇਆ ਦੇਹਾਂਤ ! ਦੇਖੋ ਕੀ ਵਰਤਿਆ ਭਾਣਾ | Sidharth Shukla