ਵੀਰਵਾਰ ਨੂੰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ ਪਤੱਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਆਪਣੇ ਅਸਤੀਫ਼ੇ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਉਣ ਵਾਲੇ ਸਮੇਂ ‘ਚ ਆਪਣੀ ਕਿਸੇ ਵੀ ਯੋਜਨਾ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਹਾਲਾਂਕਿ ਕਿ ਇਸ ਦੌਰਾਨ ਉਨ੍ਹਾਂ ਨੇ ਇਹ ਕਿਹਾ ਕਿ ਉਨ੍ਹਾਂ ਨੂੰ ਤਸੱਲੀ ਨਹੀਂ ਸੀ। ਪਰ ਇਸ ਦੇ ਨਾਲ ਹੀ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਖਬਰਾਂ ਦਾ ਬਜ਼ਾਰ ਵੀ ਗਰਮ ਹੋ ਗਿਆ ਹੈ। ਉੱਥੇ ਹੀ ਸਿਆਸੀ ਮਾਹਿਰਾਂ ਵੱਲੋਂ ਕਾਂਗਰਸ ‘ਚ ਸਭ ਕੁੱਝ ਠੀਕ ਨਾ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ : CEC ਸੁਸ਼ੀਲ ਚੰਦਰਾ ਦਾ ਐਲਾਨ, 5 ਜਨਵਰੀ ਮਗਰੋਂ ਵੱਜੇਗਾ ਪੰਜ ਰਾਜਾਂ ‘ਚ ਚੋਣ ਬਿਗੁਲ
ਦੱਸ ਦੇਈਏ ਕਿ ਇਹ ਕਿਆਸਰਾਈਆਂ ਇਸ ਲਈ ਵੀ ਲਗਾਈਆਂ ਜਾ ਰਹੀਆਂ ਹਨ ਕਿਉਂਕ ਪਿਛਲੇ ਦਿਨਾਂ ਦੌਰਾਨ ਕਈ ਵੱਡੇ ਨਾਮ ਇੱਕ ਪਾਰਟੀ ਛੱਡ ਦੂਜੀ ਪਾਰਟੀ ‘ਚ ਗਏ ਹਨ। ਪੰਜਾਬ ‘ਚ ਕੁੱਝ ਮਹੀਨਿਆਂ ਤੱਕ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਆਪ ਨੂੰ ਮਜਬੂਤ ਕਰਨ ‘ਚ ਰੁਝੀਆਂ ਹੋਈਆਂ ਹਨ। ਇਸ ਦੇ ਨਾਲ ਹੀ ਸਿਆਸੀ ਜੋੜ ਤੋੜ ਵੀ ਕੀਤੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
