ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਵਿਰੋਧੀ ਧਿਰ ਵੱਲੋਂ ਸਰਕਾਰ ‘ਤੇ ਲਗਾਤਾਰ ਹਮਲਾ ਕੀਤਾ ਜਾ ਰਿਹਾ ਹੈ। ਵੀਰਵਾਰ ਨੂੰ ਸੰਸਦ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਨੇੜੇ ਪ੍ਰਦਰਸ਼ਨ ਕੀਤਾ।
ਕਾਂਗਰਸ ਪਾਰਟੀ ਦੇ ਸੰਸਦ ਮੈਂਬਰਾਂ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਕਾਂਗਰਸ ਸੰਸਦ ਰਾਹੁਲ ਗਾਂਧੀ ਵੀ ਇਸ ਵਿੱਚ ਸ਼ਾਮਿਲ ਹੋਏ। ਤੁਹਾਨੂੰ ਦੱਸ ਦੇਈਏ ਕਿ ਅੱਜ ਅੰਦੋਲਨਕਾਰੀ ਕਿਸਾਨ ਖੇਤੀਬਾੜੀ ਕਾਨੂੰਨ ਖਿਲਾਫ ਜੰਤਰ ਮੰਤਰ ਵਿਖੇ ਧਰਨੇ ‘ਤੇ ਬੈਠੇ ਹਨ, ਜਿਥੇ ਕਿਸਾਨਾਂ ਵੱਲੋਂ ਸੰਸਦ ਦਾ ਆਯੋਜਨ ਕੀਤਾ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸੰਸਦ ਦਾ ਮਾਨਸੂਨ ਇਜਲਾਸ ਜਾਰੀ ਰਹੇਗਾ, ਉਦੋਂ ਤੱਕ ਕਿਸਾਨ ਜੰਤਰ-ਮੰਤਰ ਵਿਖੇ ਰਹਿਣਗੇ।
ਇਹ ਵੀ ਪੜ੍ਹੋ : ਸੰਸਦ ਦੇ ਦੋਵਾਂ ਸਦਨਾਂ ‘ਚ ਗੂੰਜਿਆ ਕਿਸਾਨ ਅੰਦੋਲਨ ਸਣੇ ਮਹਿੰਗਾਈ ‘ਤੇ Pegasus ਦਾ ਮੁੱਦਾ, ਰਾਜ ਸਭਾ ਤੇ ਲੋਕ ਸਭਾ ਦੀ ਕਾਰਵਾਈ ਮੁਲਤਵੀ
ਪਿਛਲੇ ਸਾਲ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀਬਾੜੀ ਕਾਨੂੰਨ ਬਣਾਏ ਗਏ ਸਨ, ਕਿਸਾਨ ਜਥੇਬੰਦੀਆਂ ਵਿਰੋਧ ਕਰ ਰਹੀਆਂ ਹਨ। ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਵਿਚਕਾਰ ਅੱਜ ਤੋਂ ਜੰਤਰ-ਮੰਤਰ ਵਿਖੇ ਕਿਸਾਨ ਇਕੱਠੇ ਹੋ ਰਹੇ ਹਨ। ਕਾਂਗਰਸ ਪਾਰਟੀ ਕੇਂਦਰ ਸਰਕਾਰ ਤੋਂ ਲਗਾਤਾਰ ਤਿੰਨਾਂ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕਰ ਰਹੀ ਹੈ। ਇਹ ਮੁੱਦਾ ਸੰਸਦ ਦੇ ਦੋਵਾਂ ਸਦਨਾਂ ਵਿੱਚ ਉਠਾਇਆ ਜਾ ਰਿਹਾ ਹੈ। ਮੌਨਸੂਨ ਦੇ ਸੈਸ਼ਨ ਵਿੱਚ ਮੁੱਖ ਤੌਰ ‘ਤੇ ਪੇਗਾਸਸ ਜਾਸੂਸੀ ਦੇ ਮਾਮਲੇ ਤੋਂ ਲੈ ਕੇ ਖੇਤੀਬਾੜੀ ਕਾਨੂੰਨ ਦੇ ਮੁੱਦੇ ਤੱਕ ਹੰਗਾਮਾ ਹੋ ਰਿਹਾ ਹੈ।
ਇਹ ਵੀ ਦੇਖੋ : ਹੱਕਾਂ ਦੀ ਲੜਾਈ ਲਈ ਕਿਸਾਨ ਮੋਦੀ ਸਰਕਾਰ ਨੂੰ ਹੋ ਗਏ ਸਿੱਧੇ, ਦਿੱਲੀ ਨੂੰ ਤੁਰਿਆ ਕਾਫਿਲਾ, ਕਿਦਾਂ ਪੈਣਗੇ ਖਿਲਾਰੇ