ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਲਖੀਮਪੁਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰਾ ਯੂਪੀ ਇੱਕ ਸਿਆਸੀ ਅਖਾੜਾ ਬਣਿਆ ਹੋਇਆ ਹੈ। ਵਿਰੋਧੀ ਧਿਰ ਦੇ ਆਗੂ ਲਖੀਮਪੁਰ ਜਾ ਕੇ ਕਿਸਾਨਾਂ ਨੂੰ ਮਿਲਣਾ ਚਾਹੁੰਦੇ ਹਨ ਪਰ ਪ੍ਰਸ਼ਾਸਨ ਸਖਤ ਹੈ। ਉੱਥੇ ਹੀ ਹੁਣ ਹੈਲੀਕਾਪਟਰ ਬੈਨ ਹੋਣ ਤੋਂ ਬਾਅਦ ਪੰਜਾਬ ਦੇ ਉਪ ਮੁੱਖ ਮੰਤਰੀ ਰੰਧਾਵਾ ਵਿਧਾਇਕਾਂ ਨਾਲ ਸੜਕ ਰਾਹੀਂ ਲਖੀਮਪੁਰ ਰਵਾਨਾ ਹੋ ਗਏ ਹਨ।
ਇਹ ਵੀ ਪੜ੍ਹੋ : ਕਾਂਗਰਸ ਨੇ ਭ੍ਰਿਸ਼ਟ ਸਰਕਾਰ ਦਾ ਸਿਰਫ਼ ਇੰਜਣ ਹੀ ਬਦਲਿਆ ਹੈ, ਪੂਰੀ ਗੱਡੀ ਤਾਂ ਓਹੀ ਹੈ: ਭਗਵੰਤ ਮਾਨ
ਉਪ ਮੁੱਖ ਮੰਤਰੀ ਰੰਧਾਵਾ ਦੇ ਨਾਲ ਵਿਧਾਇਕ, ਕੁਲਜੀਤ ਨਾਗਰਾ, ਕੁਲਬੀਰ ਜ਼ੀਰਾ, ਬਰਿੰਦਰਮੀਤ ਪਾਹੜਾ, ਪਰਮਿੰਦਰ ਸਿੰਘ ਪਿੰਕੀ, ਕੁਲਦੀਪ ਸਿੰਘ ਵੈਦ ਅਤੇ ਅੰਗਦ ਸਿੰਘ ਸੈਣੀ ਅੱਜ ਪੀੜਤ ਕਿਸਾਨ ਪਰਿਵਾਰਾਂ ਨੂੰ ਮਿਲਣ ਲਈ ਯੂਪੀ ਦੇ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਹਨ। ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਪਹਿਲਾ ਉਪ ਮੁੱਖ ਮੰਤਰੀ ਰੰਧਾਵਾ ਦਾ ਹੈਲੀਕਾਪਟਰ ਹਵਾਈ ਅੱਡੇ ‘ਤੇ ਨਾ ਉੱਤਰਣ ਦੇਣ ਦੀ ਗੱਲ ਕਹੀ ਸੀ ਤਾਂ ਹੁਣ ਉਪ ਮੁੱਖ ਮੰਤਰੀ ਸੜਕ ਰਹੀ ਹੀ ਰਵਾਨਾ ਹੋ ਗਏ ਹਨ।