Farmers Marched With Their Tractors : ਜਿੱਥੇ ਇੱਕ ਪਾਸੇ ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਕਿਸਾਨ ਬੀਤੇ 156 ਦਿਨਾਂ ਤੋਂ ਦਿੱਲੀ ਦੀਆ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਪੰਜਾਬ ‘ਚ ਵੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੇ ਦੌਰਾਨ ਹੀ ਅੱਜ ‘ਜ਼ਮੀਨ ਬਚਾਓ ਸੰਘਰਸ਼ ਕਮੇਟੀ‘ ਦੇ ਸੱਦੇ ‘ਤੇ ਅੱਜ ਹਜ਼ਾਰਾਂ ਕਿਸਾਨ ਟਰੈਕਟਰਾਂ ਰਾਹੀਂ ਪਟਿਆਲਾ ਪਹੁੰਚੇ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਵੱਲ ਕੂਚ ਕੀਤਾ ਅਤੇ ਆਪਣੀਆਂ ਜ਼ਮੀਨਾਂ ਨੂੰ ਘੱਟ ਕੀਮਤ ‘ਤੇ ਖਰੀਦਣ ਦੇ ਮੁੱਦੇ ‘ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇੱਥੇ ਮੁੱਖ ਮੰਤਰੀ ਨਿਵਾਸ ਨੇੜੇ ਵਾਈਪੀਐਸ ਚੌਕ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਨੇ ਦਿੱਲੀ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦਾ ਵਿਰੋਧ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਕਿਸਾਨਾਂ ਨੂੰ ਰੋਕਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਵੀ ਮੌਕੇ ‘ਤੇ ਤਾਇਨਾਤ ਕੀਤੀ ਗਈ ਹੈ। ਪੁਲਿਸ ਨੇ ਲਗਾਤਾਰ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਪਿੱਛੇ ਹਟਣ ਲਈ ਤਿਆਰ ਨਹੀਂ ਸਨ। ਪੁਲਿਸ ਵੱਲੋਂ ਟਰੈਕਟਰਾਂ ਨੂੰ ਰੋਕਿਆ ਜਾ ਰਿਹਾ ਹੈ, ਪਰ ਕਿਸਾਨ ਲਗਾਤਾਰ ਅੱਗੇ ਵੱਧ ਰਹੇ ਹਨ, ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਜਬਰਦਸਤ ਝੜਪ ਵੀ ਹੋਈ ਹੈ।
ਕਿਸਾਨਾਂ ਦਾ ਕਹਿਣਾ ਹੈ ਕੇ ਕੇਂਦਰ ਸਰਕਾਰ ਦੁਆਰਾ ਸੂਬਾ ਸਰਕਾਰ ਦੀ ਮਿਲੀਭੁਗਤ ਨਾਲ ਪ੍ਰਾਜੈਕਟ ਦੇ ਨਾਮ ‘ਤੇ, ਪੰਜਾਬ ਦੇ ਕਿਸਾਨਾਂ ਦੀ ਮਹਿੰਗੀ ਜ਼ਮੀਨ ਬਿਨਾਂ ਸਹਿਮਤੀ ਦੇ ਘੱਟ ਰੇਟ ‘ਤੇ ਖੋਹੀ ਜਾ ਰਹੀ ਹੈ। ਜਿਸ ਵਿਰੁੱਧ ਕਿਸਾਨ ਇੱਥੇ ਵਾਈਪੀਐਸ ਚੌਕ ਵਿਖੇ ਲੰਬੇ ਸਮੇਂ ਤੋਂ ਧਰਨਾ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਧਰਨਾ 37 ਵੇਂ ਦਿਨ ‘ਤੇ ਪਹੁੰਚ ਗਿਆ ਹੈ, ਇਸ ਦੇ ਬਾਵਜੂਦ, ਕਿਸਾਨਾਂ ਦੀ ਮੰਗ ਦਾ ਅਜੇ ਤੱਕ ਕੋਈ ਹੱਲ ਨਹੀਂ ਹੋਇਆ ਹੈ। ਪਿੱਛਲੇ ਦਿਨੀਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਹੋਈਆਂ ਸਨ। ਮੀਟਿੰਗ ਵਿੱਚ ਭਰੋਸਾ ਦਿੱਤਾ ਗਿਆ ਕਿ ਕਿਸਾਨਾਂ ਦੀਆਂ ਹਰ ਤਰਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ। ਪਰ ਅੱਜ ਤੱਕ ਕਿਸਾਨਾਂ ਦੀ ਇੱਕ ਵੀ ਸਮੱਸਿਆ ਹੱਲ ਨਹੀਂ ਹੋਈ। ਜਿਸ ਕਾਰਨ ਕਿਸਾਨਾਂ ‘ਚ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਰੋਸ ਹੈ।
ਇਹ ਵੀ ਦੇਖੋ : BIG NEWS- ਕੈਪਟਨ ਦੇ ਮਹਿਲ ਘੇਰਨ ਜਾ ਰਹੇ ਕਿਸਾਨਾਂ ਦੀ ਪੁਲਿਸ ਨਾਲ ਜ਼ਬਰਦਸਤ ਝੜਪ…