Farmers protest rahul gandhi: ਕਿਸਾਨ ਅੰਦੋਲਨ ਨੂੰ ਲੈ ਕੇ ਸਿਆਸੀ ਪਾਰਾ ਵੀ ਕਾਫੀ ਵਧਿਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦਾ ਅੱਜ 12 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਵੱਖ-ਵੱਖ ਵਰਗਾਂ ਤੋਂ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ 12 ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਈ ਸੰਸਥਾਵਾਂ ਦਾ ਸਮਰਥਨ ਮਿਲ ਰਿਹਾ ਹੈ। ਹੁਣ ਇਸ ਕੜੀ ਕਈ ਰਾਜਨੀਤਿਕ ਪਾਰਟੀਆਂ ਵੀ ਕਿਸਾਨਾਂ ਦਾ ਸਾਥ ਦੇ ਰਹੀਆਂ ਹਨ। ਕਿਸਾਨ ਜੱਥੇਬੰਦੀਆਂ ਵੱਲੋਂ ਬੁਲਾਏ ਗਏ ‘ਭਾਰਤ ਬੰਦ’ ਤੋਂ ਇੱਕ ਦਿਨ ਪਹਿਲਾਂ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਭਾਰਤ ਬੰਦ ਦਾ ਸਮਰਥਨ ਕਰਦਿਆਂ ਕਿਹਾ ਕਿ ਸਰਕਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ।.
ਰਾਹੁਲ ਗਾਂਧੀ ਨੇ ਟਵੀਟ ਕੀਤਾ, “8 ਦਸੰਬਰ ਨੂੰ ਕਿਸਾਨ ਇਨਕਲਾਬ ਦੇ ਸਮਰਥਨ ਵਿੱਚ ਸ਼ਾਂਤਮਈ ਭਾਰਤ ਬੰਦ ਹੈ। ਅਸੀਂ ਇਸ ਦਾ ਪੂਰਾ ਸਮਰਥਨ ਕਰਾਂਗੇ। ਦੇਸ਼ ਦੇ ਅੰਨਦਾਤਾ ਨਾਲ ਜ਼ੁਲਮ ਅਤੇ ਬੇਇਨਸਾਫੀ ਅਸਹਿ ਹੈ। ਅਡਾਨੀ-ਅੰਬਾਨੀ ਖੇਤੀਬਾੜੀ ਕਾਨੂੰਨ ਵਾਪਿਸ ਲਓ!” ਇਸ ਤੋਂ ਪਹਿਲਾ ਵੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਵੇਰੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਸੀ। ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਸੀ ਕਿ, ” ‘ਅਡਾਨੀ- ਅੰਬਾਨੀ ਖੇਤੀਬਾੜੀ ਕਾਨੂੰਨ’ ਰੱਦ ਕਰਨੇ ਹੋਣਗੇ। ਇਸ ਤੋਂ ਬਿਨਾ ਕੁੱਝ ਵੀ ਮੰਨਜੂਰ ਨਹੀਂ!” ਇਸ ਤੋਂ ਇਲਾਵਾ ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨਾਂ ਦੌਰਾਨ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਸਮੇਤ ਕਈ ਰਾਜਾਂ ਦੇ ਕਿਸਾਨ ਸੰਗਠਨ ਸ਼ਾਮਿਲ ਹਨ। ਹੁਣ ਕਈ ਰਾਜਨੀਤਿਕ ਪਾਰਟੀਆਂ ਨੇ ਵੀ ਇਸ ਬੰਦ ਦਾ ਸਮਰਥਨ ਕੀਤਾ ਹੈ।
ਇਹ ਵੀ ਦੇਖੋ : ਕੰਗਨਾ ਨੂੰ ਬੀਜੇਪੀ ਦਾ ਕੰਗਣ ਪਾ ਕੇ ਘਰ ਚ ਬਿਠਾਵਾਂਗੇ ਮੱਧ ਪ੍ਰਦੇਸ਼ ਤੋਂ ਆਏ ਇਸ ਨੌਜਵਾਨ ਨੇ ਠੋਕੇ ਮੋਦੀ