ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਸਾਬਕਾ ਆਈ.ਪੀ.ਐਸ.ਅਧਿਕਾਰੀ ਅਤੇ ਸਾਬਕਾ ਡੀ.ਜੀ.ਪੀ ਮੁਹੰਮਦ ਮੁਸਤਫ਼ਾ ਨੂੰ ਅੱਜ ਇੱਕ ਵੱਡਾ ਅਹੁਦਾ ਸੌਂਪਿਆ ਹੈ। ਸਿੱਧੂ ਨੇ ਮੁਹੰਮਦ ਮੁਸਤਫ਼ਾ ਨੂੰ ਆਪਣਾ ਪ੍ਰਮੁੱਖ ਰਣਨੀਤਕ ਸਲਾਹਕਾਰ (PRINCIPAL STRATEGIC ADVISOR) ਨਿਯੁਕਤ ਕੀਤਾ ਹੈ।
ਜਾਣਕਾਰੀ ਦੇ ਲਈ ਦੱਸ ਦੇਈਏ ਕਿ ਸਾਬਕਾ ਡੀ.ਜੀ.ਪੀ ਮੁਹੰਮਦ ਮੁਸਤਫ਼ਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਹਨ। ਨਵਜੋਤ ਸਿੱਧੂ ਨੇ ਇਸ ਸੰਬੰਧੀ ਇੱਕ ਨਿਯੁਕਤੀ ਪੱਤਰ ਮੁਹੰਮਦ ਮੁਸਤਫ਼ਾ ਅਤੇ ਪੰਜਾਬ ਦੀ ਕੈਬਨਿਟ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ ਦੀ ਹਾਜ਼ਰੀ ਵਿੱਚ ਸੌਂਪਿਆ ਹੈ। ਸਿੱਧੂ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ। ਸਿੱਧੂ ਨੇ ਟਵੀਟ ਕਰ ਕਿਹਾ ਕਿ ਮੁਸਤਫ਼ਾ ਉਨ੍ਹਾਂ ਵੱਲੋਂ ਪ੍ਰਦੇਸ਼ ਕਾਂਗਰਸ ਅਤੇ ਕੁਲ ਹਿੰਦ ਕਾਂਗਰਸ ਵਿਚਾਲੇ ਕੋਆਰਡੀਨੇਟਰ ਵਜੋਂ ਵੀ ਸੇਵਾ ਨਿਭਾਉਣਗੇ।
ਇਹ ਵੀ ਪੜ੍ਹੋ : ਤਾਲਿਬਾਨ ਦੇ ਆਗੂਆਂ ਨੇ ਗੁਰਦੁਆਰੇ ‘ਚ ਆ ਸਿੱਖਾਂ ਤੇ ਹਿੰਦੂਆਂ ਨੂੰ ਦਿੱਤਾ ਸੁਰੱਖਿਆ ਦਾ ਭਰੋਸਾ, ਸਿਰਸਾ ਨੇ ਸਾਂਝੀ ਕੀਤੀ ਵੀਡੀਓ
ਜ਼ਿਕਰਯੋਗ ਹੈ ਕਿ ਕੁੱਝ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਆਪਣੇ ਚਾਰ ਸਲਾਹਕਾਰ ਨਿਯੁਕਤ ਕਰਦਿਆਂ ਸਾਬਕਾ ਡੀ.ਜੀ.ਪੀ ਨੂੰ ਆਪਣਾ ਸਲਾਹਕਾਰ ਵੀ ਨਿਯੁਕਤ ਕੀਤਾ ਸੀ ਪਰ ਮੁਸਤਫ਼ਾ ਨੇ ਇਹ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਦੇਖੋ : ਹਿੰਮਤ ਹਾਰਨ ਵਾਲਿਓ ਵੱਡਾ ਸਟੈੱਪ ਚੁੱਕਣ ਤੋਂ ਪਹਿਲਾਂ ਦੇਖ ਲੋ ਇਸ ਮੁੰਡੇ ਨੂੰ, ਰੱਬ ਨੇ ਹੱਥ ਨਹੀਂ ਦਿੱਤੇ ਫਿਰ ਵੀ…