Gehlot hopes for open discussion: ਜੈਪੁਰ: ਪਿਛਲੇ ਇੱਕ ਮਹੀਨੇ ਤੋਂ ਰਾਜ ਵਿੱਚ ਚੱਲ ਰਹੀ ਤਿੱਖੀ ਰਾਜਨੀਤਿਕ ਉਥਲ-ਪੁਥਲ ਤੋਂ ਬਾਅਦ ਵਿਧਾਨ ਸਭਾ ਦਾ ਸੈਸ਼ਨ ਭਲਕੇ ਤੋਂ ਸ਼ੁਰੂ ਹੋਵੇਗਾ । ਰਾਜਨੀਤਿਕ ਸੰਘਰਸ਼ ਤੋਂ ਬਾਅਦ ਹੋਣ ਵਾਲੇ ਇਸ ਅਸੈਂਬਲੀ ਇਜਲਾਸ ਬਹੁਤ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਧਾਨ ਸਭਾ ਸੈਸ਼ਨ ਦੇ ਬਾਰੇ ਸੀਐਮ ਅਸ਼ੋਕ ਗਹਿਲੋਤ ਨੇ ਟਵੀਟ ਕਰ ਉਮੀਦ ਜਤਾਈ ਹੈ ਕਿ ਲਾਕਡਾਊਨ ਤੋਂ ਬਾਅਦ ਰਾਜ ਵਿੱਚ ਵਿੱਤੀ ਤੌਰ ‘ਤੇ ਜੋ ਸਥਿਤੀ ਬਣੀ ਹੈ ਉਸਨੂੰ ਲੈ ਕੇ ਖੁੱਲ੍ਹੇਆਮ ਵਿਚਾਰ ਵਟਾਂਦਰੇ ਕਰ ਸਕਣਗੇ ।
ਸੀਐਮ ਗਹਿਲੋਤ ਨੇ ਬੁੱਧਵਾਰ ਨੂੰ ਇੱਕ ਟਵੀਟ ਵਿੱਚ ਕਿਹਾ ਕਿ ‘14 ਅਗਸਤ ਨੂੰ ਵਿਧਾਨ ਸਭਾ ਤੋਂ ਸ਼ੁਰੂ ਹੋ ਰਹੀ ਹੈ। ਮੈਨੂੰ ਉਮੀਦ ਹੈ ਕਿ ਇਸ ਦੌਰਾਨ ਰਾਜ ਵਿੱਚ ਕੋਰੋਨਾ ਦੀ ਸਥਿਤੀ, ਲਾਕਡਾਊਨ ਤੋਂ ਬਾਅਦ ਵਿੱਤੀ ਤੌਰ ‘ਤੇ ਜੋ ਸਥਿਤੀ ਬਣੀ ਹੈ ਉਸਨੂੰ ਲੈ ਕੇ ਖੁੱਲ੍ਹ ਕੇ ਵਿਚਾਰ-ਵਟਾਂਦਰੇ ਕਰ ਸਕਾਂਗੇ। ਮੈਨੂੰ ਯਕੀਨ ਹੈ ਕਿ ਚੰਗਾ ਪ੍ਰਸ਼ਾਸਨ ਮੁਹੱਈਆ ਕਰਾਉਣ ਵਿੱਚ ਵਿਰੋਧੀ ਧਿਰ ਸਾਰਿਆਂ ਦਾ ਸਮਰਥਨ ਮਿਲੇਗਾ, ਰਾਜ ਦੇ ਲੋਕਾਂ ਵਿੱਚ ਨਵਾਂ ਵਿਸ਼ਵਾਸ ਪੈਦਾ ਹੋਵੇਗਾ।
ਰਾਜਨੀਤਿਕ ਸੰਘਰਸ਼ ਦੌਰਾਨ ਇਸ ਵਿਧਾਨ ਸਭਾ ਸੈਸ਼ਨ ਨੂੰ ਬੁਲਾਉਣ ਦੇ ਮੁੱਦੇ ਨੂੰ ਲੈ ਕੇ ਰਾਜ ਸਰਕਾਰ ਅਤੇ ਰਾਜ ਭਵਨ ਵਿਚਾਲੇ ਬਹੁਤ ਟਕਰਾਅ ਹੋਇਆ ਸੀ । ਸਰਕਾਰ ਅਤੇ ਰਾਜ ਭਵਨ ਵਿਚਾਲੇ ਵਿਧਾਨ ਸਭਾ ਸੈਸ਼ਨ ਬੁਲਾਉਣ ਲਈ ਫਾਈਲਾਂ ਦੀ ਆਵਾਜਾਈ ਦਾ ਲੰਬਾ ਦੌਰ ਚੱਲਿਆ ਸੀ। ਇਸ ਤੋਂ ਪਹਿਲਾਂ ਰਾਜ ਭਵਨ ਨੇ ਕੋਰੋਨਾ ਕਾਲ ਅਤੇ ਹੋਰ ਨਿਯਮਾਂ ਦਾ ਹਵਾਲਾ ਦਿੰਦਿਆਂ ਵਿਧਾਨ ਸਭਾ ਸੈਸ਼ਨ ਨੂੰ ਤਿੰਨ ਵਾਰ ਬੁਲਾਉਣ ਲਈ ਸਰਕਾਰ ਦੀ ਫਾਈਲ ਵਾਪਸ ਕਰ ਦਿੱਤੀ ਸੀ । ਰਾਜਪਾਲ ਨੇ ਸਰਕਾਰ ਨੂੰ ਕੁਝ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਸੀ। ਉਸ ਤੋਂ ਬਾਅਦ ਕੁਝ ਸ਼ਰਤਾਂ ਨਾਲ ਸੈਸ਼ਨ ਬੁਲਾਉਣ ਨੂੰ ਮਨਜ਼ੂਰੀ ਦਿੱਤੀ ਗਈ ਸੀ। ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਲਈ ਰਾਜ ਭਵਨ ਵਿਖੇ ਧਰਨਾ ਵੀ ਦਿੱਤਾ ਸੀ ।
ਦੱਸ ਦੇਈਏ ਕਿ ਇਸ ਸਾਰੇ ਵਿਰੋਧ ਦੇ ਬਾਅਦ ਵਿਧਾਨ ਸਭਾ ਸੈਸ਼ਨ ਕੱਲ ਤੋਂ ਸ਼ੁਰੂ ਹੋਵੇਗਾ। ਇਸ ਸੈਸ਼ਨ ਨੂੰ ਲੈ ਕੇ ਹਾਕਮ ਧਿਰ ਅਤੇ ਵਿਰੋਧੀ ਧਿਰ ਨੇ ਪੂਰੀ ਤਿਆਰੀ ਕਰ ਲਈ ਹੈ । ਸੈਸ਼ਨ ਦੀ ਤਿਆਰੀ ਲਈ ਅੱਜ ਮਿਲ ਕੇ ਕਾਂਗਰਸ ਅਤੇ ਭਾਜਪਾ ਆਪਣੀ ਰਣਨੀਤੀ ਬਣਾਉਣਗੀਆਂ । ਇਸ ਸੈਸ਼ਨ ਵਿੱਚ ਸਰਕਾਰ ਨੂੰ ਫਲੋਰ ਟੈਸਟ ਵਿਚੋਂ ਵੀ ਲੰਘਣਾ ਪੈ ਸਕਦਾ ਹੈ। ਹਾਲਾਂਕਿ ਅਜੇ ਇਹ ਫੈਸਲਾ ਨਹੀਂ ਕੀਤਾ ਗਿਆ ਹੈ, ਪਰ ਇਸ ਦੀਆਂ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ।