ਪੰਜਾਬ ਦੀ ਸਿਆਸਤ ‘ਚ ਪਿਛਲੇ ਹਫਤੇ ਹੋਏ ਤਖਤਾਂ ਪਲਟ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਵੱਡੇ ਫੈਸਲੇ ਹੋ ਰਹੇ ਹਨ। ਅੱਜ ਵੱਡੇ ਫੈਸਲੇ ਕਰਦਿਆਂ ਪੰਜਾਬ ਸਰਕਾਰ ਨੇ ਵੱਡੇ ਪ੍ਰਸ਼ਾਸਨਿਕ ਫੇਰ ਬਦਲ ਕੀਤੇ ਹਨ।
ਪੰਜਾਬ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਇੱਕ ਤੋਂ ਬਾਅਦ ਇੱਕ ਨਵੀਂਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪ੍ਰਸ਼ਾਸਨਿਕ ਟੀਮ ‘ਚ ਇੱਕ ਹੋਰ ਵਾਧਾ ਕਰਦਿਆਂ 2004 ਬੈਚ ਦੇ ਆਈਏਐਸ ਵਰੁਣ ਰੂਜਮ ਨੂੰ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਪ੍ਰਿੰਸੀਪਲ ਸੈਕਟਰੀ ਵਜੋਂ ਨਿਯੁਕਤ ਕੀਤਾ ਗਿਆ ਹੈ।
ਉੱਥੇ ਹੀ ਅੱਜ ਪੰਜਾਬ ਨੂੰ ਨਵਾਂ ਐਡਵੋਕੇਟ ਜਨਰਲ ਵੀ ਮਿਲ ਗਿਆ ਹੈ। ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਸਵੇਰੇ ਹੁਕਮ ਜਾਰੀ ਕਰਦਿਆਂ ਸੀਨੀਅਰ ਐਡਵੋਕੇਟ ਸ: ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ।