Important meeting on the Corona Crisis : ਪੂਰੇ ਦੇਸ਼ ‘ਚ ਕੋਰੋਨਾ ਵਾਇਰਸ ਇੱਕ ਵਾਰ ਫਿਰ ਕਹਿਰ ਮਚਾ ਰਿਹਾ ਹੈ। ਰੋਜਾਨਾ ਵੱਡੀ ਗਿਣਤੀ ਦੇ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਪੰਜਾਬ ‘ਚ ਵੀ ਕੋਰੋਨਾ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਸ ਸਮੇ ਸਥਿਤੀ ਕਾਫੀ ਚਿੰਤਾਜਨਕ ਹੋ ਗਈ ਹੈ। ਕੋਰੋਨਾ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਈ ਤਰਾਂ ਦੇ ਯਤਨ ਵੀ ਕੀਤੇ ਜਾ ਰਹੇ ਹਨ, ਸਰਕਾਰ ਵਲੋਂ ਸਖਤ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਪੰਜਾਬ ‘ਚ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਮਿਆਦ ਵੀ 30 ਅਪ੍ਰੈਲ ਤੱਕ ਹੈ, ਇਸ ਦੇ ਨਾਲ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੋਰੋਨਾ ਰਿਵੀਊ ਕਮੇਟੀ ਦੀ ਬੈਠਕ ਵੀ ਹੋਣ ਜਾ ਰਹੀ ਹੈ। ਇਸ ਦੌਰਾਨ ਪੰਜਾਬ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਕੋਰਨਾ ਕੇਸਾਂ ਦੇ ਵੱਧ ਰਹੇ ਇਨਫੈਕਸ਼ਨ ਨੂੰ ਰੋਕਣ ਲਈ ਵੱਡੇ ਬੈਠਕ ਦੌਰਾਨ ਕੁੱਝ ਵੱਡੇ ਫੈਸਲੇ ਵੀ ਲਏ ਜਾ ਸਕਦੇ ਹਨ।
ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕੇ ਵਿਚਾਰ ਵਟਾਂਦਰੇ ਤੋਂ ਬਾਅਦ ਪਾਬੰਦੀਆਂ ਨੂੰ ਥੋੜਾ ਸਖਤ ਕੀਤਾ ਜਾ ਸਕਦਾ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ ਬਾਅਦ ਵਿਚਾਰ-ਵਟਾਂਦਰੇ ਕੀਤੇ ਜਾਣਗੇ। ਸਿਹਤ ਵਿਭਾਗ ਅਨੁਸਾਰ ਪਿੱਛਲੇ 24 ਘੰਟਿਆਂ ’ਚ ਕਰੋਨਾ ਦੇ 6812 ਨਵੇਂ ਕੇਸ ਸਾਹਮਣੇ ਆਏ ਹਨ ਅਤੇ 138 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 5059 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਸੂਬੇ ’ਚ ਹੁਣ ਤੱਕ 71,63,789 ਜਣਿਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 3,64,910 ਪੌਜੇਟਿਵ ਪਾਏ ਗਏ ਹਨ। ਸੂਬੇ ਵਿੱਚ 54,954 ਸਰਗਰਮ ਕੇਸ ਹਨ।
ਇਹ ਵੀ ਦੇਖੋ : ‘‘ਨਾਚ ਫਰੋਸ਼’’ ਨੇ ਨਸ਼ਰ ਕੀਤੇ Orchestra ਵਾਲੀਆਂ ਕੁੜੀਆਂ ਦੀ ਜਿੰਦਗੀ ਦੇ ਕੌੜੇ ਸੱਚ