In support of farmers: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਸ਼ੰਭੂ ਬਾਰਡਰ ‘ਤੇ ਧਰਨਾ ਦਿੱਤਾ ਜਾਵੇਗਾ । ਇਸ ਵਿੱਚ ਸ਼ਾਮਿਲ ਹੋਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਪਾਰਟੀ ਵਰਕਰ, ਕਿਸਾਨ, ਆੜ੍ਹਤੀਆਂ ਅਤੇ ਵਪਾਰੀਆਂ ਤੋਂ ਇਲਾਵਾ ਕਾਂਗਰਸ ਪੰਜਾਬ ਮੁੱਖੀ ਸੁਨੀਲ ਜਾਖੜ, ਵਿਧਾਇਕ ਅਤੇ ਮੰਤਰੀ ਹਿੱਸਾ ਲੈਣਗੇ ।
ਕਾਂਗਰਸ ਵੱਲੋਂ ਲਗਾਏ ਜਾ ਰਹੇ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਐਤਵਾਰ ਨੂੰ ਵਿਸ਼ੇਸ਼ ਤੌਰ ‘ਤੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਪਹੁੰਚੇ । ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਧਰਨੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਕਿਸਾਨਾਂ ਦੇ ਸਮਰਥਨ ਦੇ ਲਈ ਪਹੁੰਚਣਗੇ। ਕਾਂਗਰਸ ਸਰਕਾਰ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੇ ਨਾਲ ਹੈ ।
ਉਨ੍ਹਾਂ ਕਿਹਾ ਕਿ ਸਵੇਰੇ 11 ਵਜੇ ਤੋਂ 3 ਵਜੇ ਤੱਕ ਚੱਲਣ ਵਾਲੇ ਇਸ ਪ੍ਰਦਰਸ਼ਨ ਵਿੱਚ ਕਾਂਗਰਸ ਦਾ ਕੋਈ ਵੀ ਵਰਕਰ ਵਾਹਨਾਂ ਦਾ ਚੱਕਾ ਜਾਮ ਨਹੀਂ ਕਰੇਗਾ । ਕਿਸਾਨਾਂ ਅਤੇ ਆਮ ਲੋਕਾਂ ਲਈ ਦਿਨ ਭਰ ਲੰਗਰ ਲਗਾਉਣ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ । ਇੰਨਾ ਹੀ ਨਹੀਂ ਸਮਾਜ ਸੇਵੀ ਸੰਸਥਾ ਦੀ ਸਹਾਇਤਾ ਨਾਲ ਮਰੀਜ਼ਾਂ ਦੀ ਜਾਂਚ ਲਈ ਮੈਡੀਕਲ ਚੈੱਕਅਪ ਮੁਫਤ ਕੀਤਾ ਜਾਵੇਗਾ । ਮਰੀਜ਼ਾਂ ਅਤੇ ਕਿਸਾਨਾਂ ਲਈ ਦਵਾਈਆਂ ਦੇ ਲੰਗਰ ਦੀ ਵਿਵਸਥਾ ਵੀ ਕੀਤੀ ਗਈ ਹੈ।
ਕੰਬੋਜ ਨੇ ਦੱਸਿਆ ਕਿ ਕੇਂਦਰ ਸਰਕਾਰ ਜਿਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨ ਹਿਤੈਸ਼ੀ ਦੱਸ ਕੇ ਲੈ ਕੇ ਆਈ ਹੈ, ਉਹ ਕਿਸਾਨਾਂ ਤੋਂ ਇਲਾਵਾ ਵਪਾਰੀਆਂ ਅਤੇ ਮਜ਼ਦੂਰਾਂ ਨੂੰ ਬਰਬਾਦ ਕਰਨ ਜਾ ਰਹੇ ਹਨ । ਇਨ੍ਹਾਂ ਕਾਨੂੰਨਾਂ ਦੇ ਰੱਦ ਕਰਵਾਉਣ ਲਈ ਕਿਸਾਨ ਜੱਥੇਬੰਦੀਆਂ ਤਿੰਨ ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ ਹਨ ।