ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋ ਵੀਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸ਼ੱਕੀ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਸੂਬਾਈ ਕਾਂਗਰਸ ਕਮੇਟੀ ਦੇ 37 ਸਥਾਈ ਮੈਂਬਰਾਂ ਵਿੱਚੋਂ ਇੱਕ ਨਿਯੁਕਤ ਕਰਨ ਤੋਂ ਬਾਅਦ ਇਹ ਵਿਵਾਦ ਹੁਣ ਭੱਖਦਾ ਹੀ ਜਾ ਰਿਹਾ ਹੈ।
ਜਿੱਥੇ ਵਿਰੋਧੀ ਪਾਰਟੀਆਂ ਕਾਂਗਰਸ ਦੀ ਭੂਮਿਕਾ ਨੂੰ ਲੈ ਕੇ ਫਿਰ ਸਵਾਲ ਖੜ੍ਹੇ ਕਰ ਰਹੀਆਂ ਹਨ, ਉੱਥੇ ਹੀ ਹੁਣ ਇਸ ਮਸਲੇ ਨੂੰ ਲੈ ਕੇ ਕਾਂਗਰਸ ਦੇ ਅੰਦਰ ਵੀ ਆਵਾਜ਼ ਉੱਠਣ ਲੱਗੀ ਹੈ। ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਵੀ ਜਗਦੀਸ਼ ਟਾਈਟਲਰ ਦੀ ਨਿਯੁਕਤੀ ਨੂੰ ਬੇਹੱਦ ਗੰਭੀਰ ਮਸਲਾ ਦੱਸਿਆ ਹੈ। ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ‘ਤੇ ਵੀ ਨਿਸ਼ਾਨਾ ਸਾਧਿਆ ਹੈ।
ਇਹ ਵੀ ਪੜ੍ਹੋ : ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਟਾਈਟਲਰ ਨੂੰ ਦਿੱਲੀ ਕਾਂਗਰਸ ‘ਚ ਮਿਲੀ ਵੱਡੀ ਜ਼ਿੰਮੇਵਾਰੀ !
ਜਾਖੜ ਨੇ ਕਿਹਾ ਕਿ ਟਾਈਟਲਰ ਦਾ ਮੁੱਦਾ ਪੰਜਾਬ ਵਾਸਤੇ ਹਮੇਸ਼ਾ ਸੰਵੇਦਨਸ਼ੀਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਅੰਬਿਕਾ ਸੋਨੀ ਲਗਾਤਰ ਰਾਹੁਲ ਗਾਂਧੀ ਨਾਲ ਬੈਠਕਾਂ ਕਰ ਰਹੇ ਹਨ। ਅਜਿਹੇ ‘ਚ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਹਾਈ ਕਮਾਨ ਨੇ ਉਨ੍ਹਾਂ ਨਾਲ ਇਸ ਮੁੱਦੇ ‘ਤੇ ਗੱਲਬਾਤ ਕੀਤੀ ਸੀ, ਅਤੇ ਦੋਵਾਂ ਆਗੂਆਂ ਨੇ ਇਸ ਮਸਲੇ ‘ਤੇ ਕੀ ਰਾਏ ਦਿੱਤੀ ਹੈ, ਇਹ ਦੋਵੇਂ ਆਗੂ ਹੀ ਸਪੱਸ਼ਟ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: