ਪੰਜਾਬ ਟਰਾਂਸਪੋਰਟ ਵਿਭਾਗ ਜਿੱਥੇ ਰੋਡ ਟੈਕਸ ਨਾ ਦੇਣ ਵਾਲੇ ਪ੍ਰਾਈਵੇਟ ਬੱਸਾਂ ‘ਤੇ ਸ਼ਿਕੰਜਾ ਕੱਸਣ ਦਾ ਦਾਅਵਾ ਕਰ ਰਿਹਾ ਹੈ, ਉਥੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਰਿਵਾਰ ਦੀ ਮਾਲਕੀ ਵਾਲੀ ਟਰਾਂਸਪੋਰਟ ਫਰਮ ‘ਤੇ ਜਨਵਰੀ 2021 ਤੋਂ ਹੁਣ ਤੱਕ 13 ਲੱਖ ਰੁਪਏ ਦਾ ਟੈਕਸ ਬਕਾਇਆ ਹੈ ਅਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਨੂੰ ਲੈ ਕੇ ਰਾਜਾ ਵੜਿੰਗ ਸਵਾਲਾਂ ਦੇ ਘੇਰੇ ਵਿੱਚ ਹਨ।

ਪ੍ਰਾਈਵੇਟ ਬੱਸ ਅਪਰੇਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ 300 ਬੱਸਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਦਕਿ 200 ਬੱਸਾਂ ਦੇ ਚਲਾਨ ਕੀਤੇ ਗਏ ਹਨ। ਦੱਸ ਦੇਈਏ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੁਦ ਚੈਕਿੰਗ ਕਰ ਇੰਨ੍ਹਾਂ ਬੱਸਾਂ ਖਿਲਾਫ ਕਾਰਵਾਈ ਕੀਤੀ ਹੈ। ਉੱਥੇ ਹੀ ਇਸ ਕਾਰਨ ਹੁਣ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਵਾਲਾਂ ‘ਚ ਘਿਰ ਗਏ ਹਨ। ਮਨਪ੍ਰੀਤ ਬਾਦਲ ਦੇ ਪਰਿਵਾਰ ਵੱਲੋਂ ਚਲਾਈ ਜਾ ਰਹੀ ਬੱਸ ਸੇਵਾ ਦਾ ਜਨਵਰੀ 2021 ਤੋਂ ਹੁਣ ਤੱਕ 13 ਲੱਖ ਰੁਪਏ ਦਾ ਟੈਕਸ ਬਕਾਇਆ ਹੈ। ਮਨਪ੍ਰੀਤ ਬਾਦਲ ਨੇ ਹਾਲਾਂਕਿ ਇਸ ਪੂਰੇ ਵਿਵਾਦ ‘ਤੇ ਚੁੱਪੀ ਤੋੜੀ ਹੈ। ਇੱਕ ਅੰਗਰੇਜ਼ੀ ਅਖਬਾਰ ਨੇ ਦਾਅਵਾ ਕੀਤਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਜਲਦ ਹੀ ਆਪਣਾ ਰੋਡ ਟੈਕਸ ਅਦਾ ਕਰਨਗੇ। ਹਾਲਾਂਕਿ ਮਨਪ੍ਰੀਤ ਬਾਦਲ ਨੇ ਇਸ ਮਾਮਲੇ ‘ਤੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।
ਬੱਸ ਅਪਰੇਟਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਜੇ.ਐਸ.ਗਰੇਵਾਲ ਦਾ ਕਹਿਣਾ ਹੈ ਕਿ ਵਧੇਰੇ ਕੰਪਨੀਆਂ ਸਿਆਸਤਦਾਨਾਂ ਵੱਲੋਂ ਚਲਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਵਿੱਚ ਮੌਜੂਦਾ ਸਰਕਾਰ ਦੇ ਵਿਧਾਇਕ ਵੀ ਸ਼ਾਮਿਲ ਹਨ। ਪਰ ਛੋਟੇ ਆਪਰੇਟਰਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉੱਥੇ ਹੀ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਵੜਿੰਗ ਨੇ ਵਿਧਾਇਕਾਂ ਵੱਲੋਂ ਚਲਾਈਆਂ ਜਾ ਰਹੀਆਂ ਕੰਪਨੀਆਂ ਨੂੰ ਵੀ ਚਿਤਾਵਨੀ ਦੇਣ ਦਾ ਦਾਅਵਾ ਕੀਤਾ ਹੈ। ਹਾਲਾਂਕਿ ਅਜੇ ਤੱਕ ਇਨ੍ਹਾਂ ਵਿੱਚੋਂ ਕਿਸੇ ਵੀ ਕੰਪਨੀ ਦੀਆਂ ਬੱਸਾਂ ਦਾ ਕੋਈ ਚਲਾਨ ਨਹੀਂ ਕੱਟਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
