ਅਗਲੇ ਮਹੀਨੇ ਪੰਜਾਬ ‘ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਆਪਣੀ ਪਹਿਲੀ ਸੂਚੀ ਵਿੱਚ 86 ਸੀਟਾਂ ਉਤੇ ਉਮੀਦਵਾਰਾਂ ਨੂੰ ਟਿਕਟ ਦਿੱਤੀ ਹੈ।
ਇਸ ਦੌਰਾਨ ਪਿਛਲੇ ਕੁੱਝ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੀ ਮੋਗਾ ਸੀਟ ਤੋਂ ਕਾਂਗਰਸ ਨੇ ਮੌਜੂਦਾ ਵਿਧਾਇਕ ਹਰਜੋਤ ਕਮਲ ਦੀ ਟਿਕਟ ਕੱਟ ਕੇ ਅਦਾਕਾਰ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਜਿਸ ਤੋਂ ਬਾਅਦ ਹੁਣ ਵਿਧਾਇਕ ਹਰਜੋਤ ਕਮਲ ਚੰਡੀਗੜ੍ਹ ਵਿਖੇ ਭਾਜਪਾ ਦੇ ਦਫਤਰ ਪਹੁੰਚੇ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਹਰਜੋਤ ਕਮਲ ਟਿਕਟ ਕੱਟਣ ਤੋਂ ਬਾਅਦ ਹੁਣ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਜਪਾ ਦੇ ਵਿੱਚ ਸ਼ਾਮਿਲ ਹੋ ਸਕਦੇ ਹਨ।
ਦੱਸ ਦੇਈਏ ਕਿ ਮਾਲਵਿਕਾ ਸੂਦ ਦੇ ਕਾਂਗਰਸ ਵੱਲੋਂ ਸ਼ਾਮਿਲ ਹੋਣ ਤੋਂ ਬਾਅਦ ਮੋਗਾ ਦੀ ਸੀਟ ਬਹੁਤ ਚਰਚਾ ਵਿੱਚ ਸੀ। ਜਿੱਥੇ ਹੁਣ ਸੂਚੀ ਜਾਰੀ ਹੋਣ ਤੋਂ ਬਾਅਦ ਇਸ ਸੀਟ ਦੀ ਤਸਵੀਰ ਵੀ ਸਾਫ ਹੋ ਗਈ ਹੈ। ਕਾਂਗਰਸ ਪਾਰਟੀ ਵੱਲੋਂ ਮੋਗਾ ਤੋਂ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਮੋਗਾ ਤੋਂ ਟਿਕਟ ਦੇ ਦਿੱਤੀ ਗਈ ਹੈ। ਜਿਸ ਕਾਰਨ ਮੋਗਾ ਦੇ ਮੌਜੂਦਾ ਵਿਧਾਇਕ ਡਾ. ਹਰਜੋਤ ਕਮਲ ਦੀ ਵੱਡਾ ਝਟਕਾ ਲੱਗਿਆ ਹੈ। ਇਸ ਤੋਂ ਪਹਿਲਾ ਵਿਧਾਇਕ ਵੱਲੋਂ ਬਗਾਵਤ ਵੀ ਕੀਤੀ ਗਈ ਸੀ। ਜਿਸ ਦੇ ਤਹਿਤ ਉਨ੍ਹਾਂ ਨੇ CM ਚੰਨੀ ਨਾਲ ਵੀ ਮੁਲਾਕਾਤ ਕੀਤੀ ਸੀ।
ਹਰਜੋਤ ਕਮਲ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਪਾਰਟੀ ਲਈ ਤੇ ਹਲਕੇ ਦੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ, ਜਿਸ ਕਾਰਨ ਉਹ ਮੋਗਾ ਦੀ ਸੀਟ ਨੂੰ ਆਪਣੇ ਹੱਥੋਂ ਨਹੀਂ ਗੁਆਉਣਾ ਚਾਹੁੰਦੇ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਵੀ ਕਿਹਾ ਸੀ ਕਿ ਜੇਕਰ ਪਾਰਟੀ ਵੱਲੋਂ ਕਿਸੇ ਹੋਰ ਨੂੰ ਇਸ ਸੀਟ ਲਈ ਉਮੀਦਵਾਰ ਐਲਾਨਿਆ ਗਿਆ ਤਾਂ ਉਹ ਘੜੇ ਤੋਂ ਕੌਲਾ ਚੁੱਕ ਦੇਣਗੇ ਤੇ ਪੂਰੀ ਤਰ੍ਹਾਂ ਵਿਰੋਧ ਕਰਨਗੇ। ਉਨ੍ਹਾਂ ਕਿਹਾ ਸੀ ਕਿ ਮੈਂ ਮੋਗਾ ਤੋਂ ਚੋਣ ਲੜਾਂਗਾ ਵੀ ਤੇ ਜਿੱਤਾਂਗੇ ਵੀ। ਹੁਣ ਦੇਖਣਾ ਹੋਵੇਗਾ ਕਿ ਹਰਜੋਤ ਕਮਲ ਦਾ ਅਗਲਾ ਕਦਮ ਕਿ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: