ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਬਾਗੀ ਤੇਵਰ ਬਰਕਰਾਰ ਹਨ। ਖਾਸ ਕਰ ਕੇ ਗਾਂਧੀ ਪਰਿਵਾਰ ‘ਤੇ ਹਮਲੇ ਦੇ ਬਾਅਦ ਹੁਣ ਉਨ੍ਹਾਂ ਦੇ ਕਰੀਬੀ ਵੀ ਉਨ੍ਹਾਂ ਤੋਂ ਕਿਨਾਰਾ ਕਰਨ ਲੱਗ ਗਏ ਹਨ।
ਇਸੇ ਵਿਚਾਲੇ ਹੁਣ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕੈਪਟਨ ‘ਤੇ ਨਿਸ਼ਾਨਾ ਸਾਧਿਆ ਹੈ। ਬਿੱਟੂ ਨੇ ਕਿਹਾ ਕਿ ਅਮਰਿੰਦਰ ਸਿੰਘ ਹੁਣ 80 ਸਾਲ ਦੇ ਹੋ ਚੁੱਕੇ ਹਨ। ਰਿਟਾਇਰਮੈਂਟ ਦੀ ਉਮਰ ਵਿੱਚ ਹੁਣ ਉਨ੍ਹਾਂ ਨੂੰ ਸਾਡੇ ਵਰਗੇ ਨੇਤਾਵਾਂ ਦਾ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ‘ਐਕਸ਼ਨ ਮੋਡ’ ‘ਚ CM ਚੰਨੀ, ਨਵੇਂ ਫ਼ਰਮਾਨ ਕੀਤੇ ਜਾਰੀ
ਇਸ ਤੋਂ ਅੱਗੇ ਰਵਨੀਤ ਬਿੱਟੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਦੋਂ ਪਾਰਟੀ ਦੇ ਪ੍ਰਧਾਨ ਤੇ ਮੁੱਖ ਮੰਤਰੀ ਬਣੇ ਤਾਂ ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਸਨ। ਉਨ੍ਹਾਂ ਨੇ ਹੀ ਕੈਪਟਨ ਨੂੰ ਰਾਜ ਕਰਨ ਦਾ ਮੌਕਾ ਦਿੱਤਾ। ਬਿੱਟੂ ਨੇ ਇਸ਼ਾਰਿਆਂ ਵਿੱਚ ਕਿਹਾ ਕਿ ਸੱਤਾ ਦਾ ਸੁੱਖ ਭੋਗਣ ਤੋਂ ਬਾਅਦ ਆਪਣੇ ਬੌਸ ‘ਤੇ ਟਿੱਪਣੀ ਕਰਨਾ ਠੀਕ ਨਹੀਂ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਸਨ ਤਾਂ ਸਾਰੇ ਉਨ੍ਹਾਂ ਦੇ ਨਾਲ ਸੀ। ਬਿੱਟੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਜਿਸ ਦੇ ਕੋਲ ਪਾਵਰ ਹੈ, ਪਾਰਟੀ ਦੇ ਨੇਤਾ ਉੱਥੇ ਹੀ ਜਾਣਗੇ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਮੀ ਆਪਣਾ ਗੁੱਸਾ ਸ਼ਾਂਤ ਤੇ ਠੰਡਾ ਕਰਨਾ ਚਾਹੀਦਾ ਹੈ।