ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਘਟਨਾ ਤੋਂ ਬਾਅਦ ਕਿਸਾਨਾਂ ਤੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਲਖੀਮਪੁਰ ਖੀਰੀ ਵਿੱਚ ਵਾਪਰੀ ਇਸ ਘਟਨਾ ਦੇ ਰੋਸ ਵਜੋਂ ਕਾਂਗਰਸ ਵੱਲੋਂ ਚੰਡੀਗੜ੍ਹ ‘ਚ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਪ੍ਰਦਰਸ਼ਨ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਦਰਅਸਲ,ਚੰਡੀਗੜ੍ਹ ‘ਚ ਰਾਜ ਭਵਨ ਦੇ ਬਾਹਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਪੁਲਿਸ ਵੱਲੋਂ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ, ਪਰ ਜਦੋਂ ਉਹ ਨਹੀਂ ਮੰਨੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਉਨ੍ਹਾਂ ਨੇ ਸਾਥੀਆਂ ਸਣੇ ਹਿਰਾਸਤ ਵਿੱਚ ਲੈ ਲਿਆ ।
ਦੱਸ ਦੇਈਏ ਕਿ ਨਵਜੋਤ ਸਿੱਧੂ ਨਾਲ ਰਾਜਭਵਨ ਦੇ ਬਾਹਰ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਕਾਂਗਰਸੀ ਵਿਧਾਇਕ ਵੀ ਧਰਨੇ ‘ਤੇ ਬੈਠੇ ਹੋਏ ਸਨ। ਇਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਵੱਲੋਂ ਲਖੀਮਪੁਰ ਘਟਨਾ ਲਈ ਭਾਜਪਾ ਮੰਤਰੀ ਦੇ ਬੇਟੇ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੇਰਹਿਮੀ ਨਾਲ ਕੁਚਲਣ ਵਾਲੇ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਦੇਖੋ: ਲਖੀਮਪੁਰ : ਕਿਸਾਨਾਂ ਦੀਆਂ ਲਾਸ਼ਾਂ ਕੋਲ ਬੈਠ ਰੋ ਰਹੇ ਪਰਿਵਾਰ ਦੇਖੋ ਰੂਹ ਕੰਬਾਓ ਤਸਵੀਰਾਂ LIVE …!