ਲਖੀਮਪੁਰ ਹਿੰਸਾ ਦੇ ਵਿਰੋਧ ਵਿੱਚ ਅੱਜ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਇੱਕ ਵੱਡਾ ਕਾਫਲਾ ਮੋਹਾਲੀ ਤੋਂ ਲਖੀਮਪੁਰ ਲਈ ਰਵਾਨਾ ਹੋ ਗਿਆ ਹੈ। ਇਸ ਕਾਫਲੇ ਵਿੱਚ ਕਈ ਕਾਂਗਰਸੀ ਵਿਧਾਇਕ ਵੀ ਲਖੀਮਪੁਰ ਜਾਣਗੇ। ਇਸੇ ਵਿਚਾਲੇ ਨਵਜੋਤ ਸਿੱਧੂ ਨੇ ਕੇਂਦਰੀ ਰਾਜ ਮੰਤਰੀ ਦੇ ਬੇਟੇ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਯੂਪੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ।
ਉਨ੍ਹਾਂ ਨੇ ਯੋਗੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਮੰਤਰੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਕੱਲ੍ਹ ਤੋਂ ਭੁੱਖ ਹੜਤਾਲ ‘ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਨਿਆਂ ਨਹੀਂ ਮਿਲਦਾ ਉਦੋਂ ਤੱਕ ਉਹ ਪਿੱਛੇ ਨਹੀਂ ਹਟਣਗੇ।
ਇਹ ਵੀ ਪੜ੍ਹੋ: ਪੰਜਾਬ ‘ਆਪ’ ‘ਚ ਘਮਾਸਾਨ, ਇਸ ਗੱਲੋਂ ਰੁੱਸੇ ਭਗਵੰਤ ਮਾਨ, ਪਾਰਟੀ ਤੋਂ ਬਣਾਈ ਦੂਰੀ
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਲਈ ਰਵਾਨਾ ਹੁੰਦੇ ਸਮੇਂ ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ਵਿਖੇ ਕਿਸਾਨ ਆਗੂਆਂ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ।
ਇਹ ਵਿਰੋਧ ਪ੍ਰਦਰਸ਼ਨ ਕਿਸੇ ਹੋਰ ਵੱਲੋਂ ਨਹੀਂ ਬਲਕਿ ਕਿਸਾਨਾਂ ਵੱਲੋਂ ਕੀਤਾ ਗਿਆ। ਇਸ ਨਾਲ ਜੁੜੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ। ਇਸ ਮਾਮਲੇ ਵਿੱਚ ਕਿਸਾਨਾਂ ਨੇ ਸਵਾਲ ਕਰਦਿਆਂ ਕਿਹਾ ਕਿ ਉਹ ਪਿਛਲੇ ਸਾਢੇ 4 ਸਾਲਾਂ ਤੋਂ ਕਿੱਥੇ ਸਨ।