ਪੰਜਾਬ ਕਾਂਗਰਸ ‘ਚ ਸ਼ੁਰੂ ਹੋਇਆ ਕਲੇਸ਼ ਅਜੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹਾਈ ਕਮਾਨ ਦੇ ਸਾਰੇ ਯਤਨਾਂ ਦੇ ਬਾਵਜੂਦ ਨਵਜੋਤ ਸਿੱਧੂ ਅਮਰਿੰਦਰ ਸਿੰਘ ਦੀ ਅਗਵਾਈ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ।
ਸੋਮਵਾਰ ਨੂੰ ਸਿੱਧੂ ਫਿਰ ਤਲਖ਼ ਤੇਵਰ ਦਿਖਾਉਂਦੇ ਹੋਏ ਨਜਰ ਆਏ ਹਨ। ਆਮ ਵਾਂਗ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ “ਮੈਂ ਕੋਈ ਸ਼ੋਅਪੀਸ ਨਹੀਂ ਹਾਂ ਜਿਸਦੀ ਵਰਤੋਂ ਸਿਰਫ ਚੋਣਾਂ ਵਿੱਚ ਕੀਤੀ ਜਾਣੀ ਚਾਹੀਦੀ ਹੈ।” ਉਨ੍ਹਾਂ ਨੇ ਦੁਬਾਰਾ ਦੁਹਰਾਇਆ ਕਿ ਉਨ੍ਹਾਂ ਦੇ ਬੌਸ ਸਿਰਫ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਹਨ। ਇਸ ਤੋਂ ਇਲਾਵਾ ਉਨ੍ਹਾਂ ਇਸ ਸਮੇਂ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਫੈਸਲੇ ਦਾ ਵੀ ਵਿਰੋਧ ਕੀਤਾ।
ਇਹ ਵੀ ਪੜ੍ਹੋ : WTC ਫਾਈਨਲ : ਮੀਂਹ ਨੇ ਵਿਗਾੜਿਆ ਸ਼ਾਨਦਾਰ ਮੈਚ ਦਾ ਸਵਾਦ, ਚੌਥੇ ਦਿਨ ਦੀ ਖੇਡ ਵੀ ਹੋਈ ਮੁਸ਼ਕਿਲ
ਸੂਤਰਾਂ ਤੋਂ ਪਤਾ ਲਗਿਆ ਹੈ ਕਿ ਜਦੋਂ ਸਿੱਧੂ ਤਿੰਨ ਮੈਂਬਰੀ ਕਮੇਟੀ ਦੇ ਸਾਹਮਣੇ ਪੇਸ਼ ਹੋਏ ਸਨ ਤਾਂ ਉਨ੍ਹਾਂ ਨੇ ਸਰਕਾਰ ਨੂੰ ਅਫਸਰਸ਼ਾਹੀ ਦੁਆਰਾ ਚਲਾਏ ਜਾਣ ਦੀਆ ਕਈ ਉਦਾਹਰਣਾਂ ਦਾ ਹਵਾਲਾ ਦਿੱਤਾ ਸੀ। ਬਲਕਿ ਕਈ ਅਧਿਕਾਰੀਆਂ ਦੇ ਨਾਮ ਵੀ ਲਏ ਸਨ। ਉਨ੍ਹਾਂ ਕਮੇਟੀ ਨੂੰ ਇਹ ਵੀ ਕਿਹਾ ਸੀ ਕਿ ਪੰਜਾਬ ਵਿੱਚ ਕਾਂਗਰਸ ਦੇ ਵਿਧਾਇਕਾਂ, ਨੇਤਾਵਾਂ ਅਤੇ ਵਰਕਰਾਂ ਦੀ ਸਰਕਾਰ ਵਿੱਚ ਕੋਈ ਸੁਣਵਾਈ ਨਹੀਂ ਹੋ ਰਹੀ ਹੈ।
ਇਹ ਵੀ ਦੇਖੋ : ਅੰਮ੍ਰਿਤਸਰ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ Live , ਹੋ ਰਹੇ ਵੱਡੇ ਸਿਆਸੀ ਧਮਾਕੇ, ਕੁੰਵਰ ਵਿਜੇ ਪ੍ਰਤਾਪ ਵੀ ਮੌਜੂਦ