ਪੰਜਾਬ ਕਾਂਗਰਸ ਦਾ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਨਵਜੋਤ ਸਿੱਧੂ ਜਲੰਧਰ ਪਹੁੰਚੇ ਹਨ। ਇਸ ਦੌਰਾਨ ਵਿਧਾਇਕ ਰਜਿੰਦਰ ਬੇਰੀ ਅਤੇ ਸੁਸ਼ੀਲ ਰਿੰਕੂ ਜੋ ਉਨ੍ਹਾਂ ਤੋਂ ਦੂਰ ਰਹਿ ਰਹੇ ਸਨ, ਉਹ ਵੀ ਸੂਬਾ ਪ੍ਰਧਾਨ ਦੇ ਪ੍ਰੋਗਰਾਮ ਵਿੱਚ ਪਹੁੰਚੇ।
ਇਸ ਤੋਂ ਪਹਿਲਾਂ, ਜਦੋਂ ਸਿੱਧੂ ਇਥੇ ਆਏ ਸਨ, ਪ੍ਰਗਟ ਸਿੰਘ ਅਤੇ ਬਾਵਾ ਹੈਨਰੀ ਨੂੰ ਮਿਲਣ ਤੋਂ ਬਾਅਦ ਵਾਪਿਸ ਪਰਤ ਗਏ ਸਨ। ਉਸ ਸਮੇਂ ਤੱਕ ਸਿੱਧੂ ਨੂੰ ਪੰਜਾਬ ਵਿੱਚ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਉਣ ਦਾ ਰਸਮੀ ਐਲਾਨ ਹੋਣਾ ਬਾਕੀ ਸੀ। ਜ਼ਾਹਿਰ ਹੈ ਕਿ ਜਲੰਧਰ ਕਾਂਗਰਸ ਨੇ ਵੀਰਵਾਰ ਨੂੰ ਸਿੱਧੂ ਸਾਹਮਣੇ ਇਕਮੁੱਠ ਹੋਣ ਦਾ ਸਬੂਤ ਦਿੱਤਾ ਹੈ। ਹਾਲਾਂਕਿ, ਸਿੱਧੂ ਨੇ ਵਿਧਾਇਕ ਪ੍ਰਗਟ ਸਿੰਘ ਦੀ ਖੁੱਲ੍ਹ ਕੇ ਤਰੀਫ ਵੀ ਕੀਤੀ ਹੈ। ਸਿੱਧੂ ਨੇ ਕਿਹਾ ਕਿ ਪ੍ਰਗਟ ਸਿੰਘ ਮੇਰੇ ਹੀਰੋ ਅਤੇ ਅਸਰਦਾਰ ਸਰਦਾਰ ਹਨ। ਪ੍ਰਗਟ ਸਿੰਘ ਹਮੇਸ਼ਾਂ ਟੀਮ ਬਾਰੇ ਗੱਲ ਕਰਦੇ ਸਨ। ਸਿੱਧੂ ਨੇ ਰਿੰਕੂ ਨੂੰ ਕਿਹਾ ਕਿ ਉਹ ਸਭ ਤੋਂ ਪਹਿਲਾਂ ਉਸ ਦੀ ਚੋਣ ਰੈਲੀ ਵਿੱਚ ਆਏ ਸੀ। ਹੁਣ ਦੁਬਾਰਾ ਆਉਣਗੇ ਉਹ ਰਾਜਿੰਦਰ ਬੇਰੀ ਨੂੰ ਵੀ ਜਿਤਾਉਣਗੇ। ਸਿੱਧੂ ਨੇ ਬਾਵਾ ਹੈਨਰੀ ਨੂੰ ਸ਼ੇਰ ਕਿਹਾ ਅਤੇ ਕਿਹਾ ਕਿ ਉਨ੍ਹਾਂ ਅਤੇ ਵਿਧਾਇਕ ਲਾਡੀ ਸ਼ੇਰੋਵਾਲੀਆ ਵਿੱਚ ਕੋਈ ਅੰਤਰ ਨਹੀਂ ਹੈ।
ਜਲੰਧਰ ਆਉਣ ਤੋਂ ਪਹਿਲਾਂ ਸਿੱਧੂ ਨੇ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮਿਲ ਕੇ ਵਿਧਾਇਕ ਰਾਕੇਸ਼ ਪਾਂਡੇ, ਕੁਲਦੀਪ ਵੈਦ, ਸੁਰਿੰਦਰ ਡਾਵਰ ਅਤੇ ਮੇਅਰ ਬਲਕਾਰ ਸੰਧੂ ਸਮੇਤ ਹੋਰ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਦੀਆਂ ਪੁਰਾਣੀਆਂ ਫੋਟੋਆਂ ਸੋਸ਼ਲ ਮੀਡੀਆ ਉੱਤੇ ਪੋਸਟ ਕੀਤੀਆਂ। ਜਿਸਦੇ ਜ਼ਰੀਏ ਉਨ੍ਹਾਂ ਨੇ ਜਲੰਧਰ ਦੀ ਕਾਂਗਰਸ ਨੂੰ ਏਕਤਾ ਦਾ ਸੰਦੇਸ਼ ਵੀ ਦਿੱਤਾ। ਜਿਸ ਤੋਂ ਬਾਅਦ ਜਲੰਧਰ ਕਾਂਗਰਸ ਵੀ ਇਕੱਠੀ ਦਿਖਾਈ ਦਿੱਤੀ। ਇਸ ਦੌਰਾਨ ਖੇਤੀਬਾੜੀ ਕਾਨੂੰਨਾਂ ‘ਤੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗਾ। ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੇ ਅਧਿਕਾਰਾਂ ਨੂੰ ਵਰਤ ਕੇ ਕਾਨੂੰਨ ਬਣਾਏ ਹਨ। ਇਸ ਦੇ ਨਾਲ ਹੀ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਨੂੰ SYL ਦੇ ਮੁੱਦੇ ‘ਤੇ ਲਏ ਸਟੈਂਡ ਦੀ ਤਰਾਂ ਕਿਸਾਨਾਂ ਦੇ ਮਸਲੇ ‘ਤੇ ਵੀ ਪੱਕਾ ਸਟੈਂਡ ਲੈਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਮੋਦੀ ਸਰਕਾਰ ਦਾ ਵੱਡਾ ਫੈਸਲਾ, ਮੈਡੀਕਲ ਕੋਰਸਾਂ ‘ਚ OBC ਨੂੰ 27 ਤੇ EWS ਨੂੰ 10 ਫੀਸਦੀ ਰਾਖਵਾਂਕਰਨ
ਹਾਲਾਂਕਿ ਨਵਜੋਤ ਸਿੱਧੂ ਦੀ ਜਲੰਧਰ ਫੇਰੀ ਦੌਰਾਨ ਕਮਿਸ਼ਨਰੇਟ ਪੁਲਿਸ ਦੇ ਪ੍ਰਬੰਧਾਂ ਨੇ ਲੋਕਾਂ ਦੀ ਮੁਸੀਬਤ ਨੂੰ ਵਧਾ ਦਿੱਤਾ। ਪੁਲਿਸ ਨੇ ਸਾਰੇ ਕਚਹਿਰੀ ਰੋਡ ਨੂੰ ਸੀਲ ਕਰ ਦਿੱਤਾ ਹੈ। ਜਿਸ ਕਾਰਨ ਇਥੇ ਪੁੱਡਾ ਕੰਪਲੈਕਸ ਵਿਖੇ ਕੰਮ ਕਰਨ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਕਿਸੇ ਨੂੰ ਵੀ ਇੱਥੇ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਉਨ੍ਹਾਂ ਨੂੰ ਮੋੜ ਦਿੱਤਾ। ਇਸ ਸਬੰਦੀ ਵਿਰੋਧ ਵੀ ਹੋਇਆ, ਪਰ ਪੰਜਾਬ ਵਿੱਚ ਸੱਤਾਧਾਰੀ ਧਿਰ ਦਾ ਮੁਖੀ ਹੋਣ ਕਾਰਨ ਅਧਿਕਾਰੀਆਂ ਨੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਨਜ਼ਰ ਅੰਦਾਜ਼ ਕਰਦਿਆਂ ਸਾਰੀਆਂ ਸੜਕਾਂ ਬੰਦ ਕਰ ਦਿੱਤੀਆਂ। ਇਸ ਦੌਰਾਨ ਸਿੱਧੂ ਨੇ ਹੋਰ ਕੀ ਕਿਹਾ ਵੀਡੀਓ ਦੇਖਣ ਲਈ ਅੱਗੇ ਦਿੱਤੇ ਲਿੰਕ ‘ਤੇ ਕਲਿੱਕ ਕਰੋ…
ਇਹ ਵੀ ਦੇਖੋ : ਐਕਸ਼ਨ ‘ਚ ਆ ਵੱਡੀ ਗੱਲ ਆਖ ਗਏ ਸਿੱਧੂ, ਜੋ ਸਾਢੇ 4 ਸਾਲ ‘ਚ ਨਾ ਹੋਇਆ ਓ ਹੁਣ ਹੋਊ!