ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬਾਗ਼ੀ ਤੇ ਤਿੱਖੇ ਤੇਵਰ ਬਰਕਰਾਰ ਹਨ। ਨਵਜੋਤ ਸਿੱਧੂ ਨੇ ਇੱਕ ਵਾਰ ਫਿਰ ਚੰਨੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਬਠਿੰਡਾ ਵਿੱਚ ਕਾਂਗਰਸ ਦੀ ਰੈਲੀ ਦੌਰਾਨ ਸਿੱਧੂ ਨੇ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਵੀ ਰੇਤੇ ਦੇ ਰੇਟ ਨਹੀਂ ਘਟੇ ਹਨ। ਉਨ੍ਹਾਂ ਕਿਹਾ ਕਿ ਰੇਤ ਅੱਜ ਵੀ 25 ਤੋਂ 30 ਰੁਪਏ ਰੁਪਏ ਫੁੱਟ ਮਿਲ ਰਹੀ ਹੈ ।ਉਨ੍ਹਾਂ ਕਿਹਾ ਕਿ ਜਦੋਂ ਤੱਕ ਰੇਤੇ ਵਿੱਚ ਠੇਕੇਦਾਰੀ ਸਿਸਟਮ ਖਤਮ ਨਹੀਂ ਕੀਤਾ ਜਾਂਦਾ, ਉਦੋਂ ਤੱਕ ਰੇਤਾ ਸਸਤੇ ਭਾਅ ਨਹੀਂ ਮਿਲ ਸਕਦਾ।
ਇਸ ਤੋਂ ਅੱਗੇ ਸਿੱਧੂ ਨੇ ਗੁਲਾਬੀ ਸੁੰਡੀ ਦੇ ਮਾਮਲੇ ਵਿੱਚ ਆਪਣੀ ਹੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਉਨ੍ਹਾਂ ਸਰਕਾਰ ਨੂੰ ਗੁਲਾਬੀ ਸੁੰਡੀ ਨਾਲ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਵਜ਼ਾ 17000 ਨਹੀਂ ਸਗੋਂ 25000 ਰੁਪਏ ਮੁਆਵਜ਼ਾ ਦੇਣਾ ਚਾਹੀਦਾ ਸੀ। ਉਨ੍ਹਾਂ ਨੇ ਇਸ ਮੌਕੇ ਸਰਕਾਰ ਨੂੰ ਮੁਆਵਜ਼ਾ ਦੇਣ ਵਿੱਚ ਹੋ ਰਹੀ ‘ਤੇ ਵੀ ਘੇਰਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਖਰਾਬ ਫਸਲਾਂ ਦਾ 17 ਹਜ਼ਾਰ ਦੇਣ ਦਾ ਐਲਾਨ ਕੀਤਾ ਸੀ, ਪਰ ਇਹ ਮੁਆਵਜ਼ਾ ਕਿਉ ਨਹੀਂ ਮਿਲ ਰਿਹਾ।
ਇਹ ਵੀ ਪੜ੍ਹੋ: ਭਲਕੇ ਫਿਰ ਕੇਜਰੀਵਾਲ ਪੰਜਾਬ ਦੌਰੇ ‘ਤੇ, ਦੋਆਬੇ ‘ਚ ਕੱਢਣਗੇ ਤਿਰੰਗਾ ਯਾਤਰਾ
ਨਵਜੋਤ ਸਿੱਧੂ ਨੇ ਮਾਨਸਾ ਵਿੱਚ CM ਚੰਨੀ ਦੀ ਰੈਲੀ ਦੌਰਾਨ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤੇ ਗਏ ਲਾਠੀਚਾਰਜ ਦੀ ਵੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਨੇ ਰੁਜ਼ਗਾਰ ਮੰਗਣ ਵਾਲਿਆਂ ’ਤੇ ਲਾਠੀਆਂ ਵਰ੍ਹਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਨੌਕਰੀ ਲਈ ਉਨ੍ਹਾਂ ‘ਤੇ ਡਾਂਗਾ ਨਹੀਂ ਵਰ੍ਹਾਉਣੀ ਚਾਹੀਦੀਆਂ ਜਦਕਿ ਉਹ ਉਨ੍ਹਾਂ ਦੇ ਵਿਚਕਾਰ ਜਾ ਕੇ ਪੜ੍ਹੇ ਹੋਣਗੇ । ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚੋਂ ਰੇਤ ਮਾਈਨਿੰਗ ਆਦਿ ਖਤਮ ਹੋ ਜਾਂਦਾ ਹੈ ਤਾਂ ਉਹ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ 40 ਹਜ਼ਾਰ ਕਰੋੜ ਰੁਪਏ ਆਉਣਗੇ । ਸਿੱਧੂ ਨੇ ਕਿਹਾ ਕਿ ਉਹ ਉੱਥੇ ਹੀ ਰੈਲੀ ਕਰਨਗੇ ਜਿੱਥੇ ਇਮਾਨਦਾਰ ਲੋਕ ਹੋਣਗੇ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਸਿਹਤ ਬਜਟ ਵਿੱਚੋਂ ਹੀ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਸਿੱਧੂ ਨੇ ਕਿਹਾ ਕਿ ਭ੍ਰਿਸ਼ਟਾਚਾਰ ਗਰਾਊਂਡ ਲੈਵਲ ਤੋਂ ਨਹੀਂ ਬਲਕਿ ਹਾਈ ਲੈਵਲ ਤੋਂ ਰੁਕੇਗਾ। ਇਸ ਲਈ ਉਪਰੋਕਤ ਲੋਕਾਂ ਨੂੰ ਪਹਿਲਾਂ ਬਾਹਰ ਦਾ ਰਸਤਾ ਦਿਖਾਉਣਾ ਪਵੇਗਾ। ਸਿੱਧੂ ਨੇ ਕਿਹਾ ਕਿ ਉਹ ਕਿਸੇ ਵੀ ਵਿਧਾਇਕ ਜਾਂ ਮੰਤਰੀ ਦੇ ਪੁੱਤਰ ਜਾਂ ਰਿਸ਼ਤੇਦਾਰ ਨੂੰ ਨੌਕਰੀ ਨਹੀਂ ਦੇਣਗੇ, ਸਗੋਂ ਉਸ ਕਾਂਗਰਸੀ ਵਰਕਰ ਨੂੰ ਦੇਣਗੇ ਜੋ ਆਖਰੀ ਨੰਬਰ ‘ਤੇ ਖੜ੍ਹਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: