ਪੰਜਾਬ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਜਾਰੀ ਹੈ। ਇਸ ਸਮੇ ਨਵਜੋਤ ਸਿੱਧੂ ਨੂੰ ਲੈ ਕਿ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਨਵਜੋਤ ਸਿੱਧੂ ਦੁਪਹਿਰ 3 ਵਜੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਜਾ ਰਹੇ ਹਨ।
ਨਵਜੋਤ ਸਿੰਘ ਸਿੱਧੂ ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ, “ਮੁੱਖ ਮੰਤਰੀ ਨੇ ਮੈਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ … ਅੱਜ ਦੁਪਹਿਰ 3:00 ਵਜੇ ਪੰਜਾਬ ਭਵਨ, ਚੰਡੀਗੜ੍ਹ ਪਹੁੰਚਣਗੇ ਅਤੇ ਗੱਲਬਾਤ ਕਰਨਗੇ, ਕਿਸੇ ਵੀ ਚਰਚਾ ਲਈ ਉਨ੍ਹਾਂ ਦਾ ਸਵਾਗਤ ਹੈ!”
ਤੁਹਾਨੂੰ ਦੱਸ ਦੇਈਏ ਕਿ ਚੰਨੀ ਸਰਕਾਰ ਦੇ ਕੁੱਝ ਫੈਸਲਿਆਂ ਅਤੇ ਕੁੱਝ ਨਾਪਸੰਦ ਲੋਕਾਂ ਨੂੰ ਮੰਤਰੀ ਮੰਡਲ ਵਿੱਚ ਜਗ੍ਹਾ ਦਿੱਤੇ ਜਾਣ ਕਾਰਨ ਨਾਰਾਜ਼ ਸਿੱਧੂ ਨੇ 28 ਸਤੰਬਰ ਮੰਗਲਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸੋਨੀਆ ਗਾਂਧੀ ਨੂੰ ਭੇਜੇ ਆਪਣੇ ਅਸਤੀਫ਼ੇ ਪੱਤਰ ਵਿੱਚ ਉਨ੍ਹਾਂ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਬੁੱਧਵਾਰ ਨੂੰ ਵੀ ਇੱਕ ਵੀਡੀਓ ਸੰਦੇਸ਼ ਵਿੱਚ ਉਨ੍ਹਾਂ ਨੇ ਲੜਾਈ ਲੜਨ ਦੀ ਗੱਲ ਕਹੀ ਸੀ। ਜੁਲਾਈ ਦੇ ਆਖ਼ਰੀ ਹਫ਼ਤੇ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਮੁਖੀ ਬਣਾਇਆ ਗਿਆ ਸੀ।