Navjot singh sidhu meeting : ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਰਿਹਾਇਸ਼ ’ਤੇ ਨਵਜੋਤ ਸਿੰਘ ਸਿੱਧੂ ਨੂੰ ਲੰਚ ਵਾਸਤੇ ਸੱਦਿਆ ਸੀ, ਜਿਸ ’ਤੇ ਕਿਆਸ ਲਗਾਏ ਜਾ ਰਹੇ ਸਨ ਕਿ ਲੰਬੇ ਸਮੇ ਤੋਂ ਨਰਾਜ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਪਰ ਹੁਣ ਇਨ੍ਹਾਂ ਅਟਕਲਾਂ ‘ਤੇ ਠੱਲ੍ਹ ਪੈਦੀ ਨਜਰ ਆ ਰਹੀ ਹੈ। ਦਰਅਸਲ ਨਵਜੋਤ ਸਿੰਘ ਸਿੱਧੂ ਦੀ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ 15 ਮਿੰਟਾਂ ਦੇ ਵਿੱਚ ਹੀ ਖਤਮ ਹੋ ਗਈ ਹੈ। ਮੀਟਿੰਗ ਤੋਂ ਬਾਹਰ ਨਿਕਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਮੀਡਿਆ ਨਾਲ ਬਿਨਾਂ ਕੋਈ ਗੱਲ ਕੀਤੇ ਹੀ ਚਲੇ ਗਏ। ਜਿਸ ਕਾਰਨ ਇਹ ਕਿਆਸ ਲਗਾਏ ਜਾ ਰਹੇ ਹਨ ਕੇ ਇਹ ਮੀਟਿੰਗ ਬੇਸਿੱਟਾ ਰਹੀ ਹੈ।
ਇਸ ਤੋਂ ਤੁਰੰਤ ਬਾਅਦ ਹੀ ਸਿੱਧੂ ਵਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਟਵੀਟ ਵਿੱਚ ਸਿੱਧੂ ਨੇ ਲਿਖਿਆ ਹੈ ਕਿ, ਵਿਚਾਰਾਂ ਤੋਂ ਅਜਾਦ ਰਹੋ ਪਰ ਸੰਸਕਾਰਾਂ ਦੇ ਨਾਲ ਜੁੜੇ ਰਹੋ, ਤਾਕੇ ਆਸ ਅਤੇ ਵਿਸ਼ਵਾਸ ਰਹਿਣ ਕਿਰਦਾਰਾਂ ‘ਤੇ!! ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਚਾਰ ਸਾਲ ਪੂਰੇ ਹੋ ਗਏ ਹਨ, ਜਿਸ ਕਾਰਨ ਅੱਜ ਕੈਪਟਨ ਵੱਲੋਂ ਕੋਈ ਵੱਡਾ ਐਲਾਨ ਕਰਨ ਦੇ ਕਿਆਸ ਲਗਾਏ ਜਾ ਰਹੇ ਸਨ। ਇਸ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਵੀ ਸਿੱਧੂ ਨਾਲ ਦੋ ਵਾਰ ਗੱਲਬਾਤ ਕੀਤੀ ਹੈ। ਇਸ ਤੋਂ ਪਹਿਲਾਂ ਬੀਤੇ ਸਾਲ 25 ਨਵੰਬਰ ਨੂੰ ਵੀ ਕੈਪਟਨ ਨੇ ਸਿੱਧੂ ਨੂੰ ਦੁਪਹਿਰ ਦੇ ਖਾਣੇ ’ਤੇ ਸੱਦਿਆ ਸੀ।
ਇਹ ਵੀ ਦੇਖੋ : ਕੈਪਟਨ ਨਾਲ ਮੀਟਿੰਗ ਤੋਂ ਕੁੱਝ ਮਿੰਟਾਂ ਬਾਅਦ ਹੀ ਬਾਹਰ ਨਿਕਲੇ ਸਿੱਧੂ, ਨਹੀਂ ਨਿਕਲਿਆ ਕੋਈ ਸਿੱਟਾ ?