ਅੱਜ ਪੰਜਾਬ ਦੇ ਨਵੇਂ ਬਣੇ ਜ਼ਿਲ੍ਹੇ ਦਾ ਉਦਘਾਟਨ ਹੈ। ਅੱਜ ਪੰਜਾਬ ਦੇ ਵਿੱਚ ਨਵੇਂ ਬਣੇ ਜ਼ਿਲ੍ਹੇ ਮਾਲੇਰਕੋਟਲਾ ਦਾ ਉਦਘਾਟਨ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਾਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਉਣ ਦਾ ਉਦਘਾਟਨ ਅੱਜ ਸਵੇਰੇ 11:00 ਵਜੇ ਕਰਨਗੇ।

ਉਦਘਾਟਨ ਵਰਚੂਅਲ ਤਰੀਕੇ ਨਾਲ ਕੀਤਾ ਜਾਣਾ ਹੈ। ਦਰਅਸਲ ਪਹਿਲਾ ਇਹ ਉਦਘਾਟਨ 5 ਜੂਨ ਨੂੰ ਵਰਚੂਅਲ ਤਰੀਕੇ ਨਾਲ ਕੀਤਾ ਜਾਣਾ ਸੀ, ਪਰ ਫਿਰ ਇਸ ਦਾ ਸਮਾਂ ਬਦਲ ਕੇ 7 ਜੂਨ ਕਰ ਦਿੱਤਾ ਗਿਆ ਸੀ। ਉਕਤ ਜਾਣਕਾਰੀ ਪੰਜਾਬ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਦਿੰਦਿਆਂ ਦੱਸਿਆ ਸੀ ਕਿ ਮੁੱਖ ਮੰਤਰੀ ਸਾਹਿਬ ਦੇ ਦਿਲੀ ਜਾਣ ਦੇ ਰੁਝੇਵਿਆਂ ਕਾਰਨ ਉਦਘਾਟਨ ਦੀ ਤਾਰੀਖ ਵਿੱਚ ਬਦਲਾਓ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ‘ਚ ਵਾਪਰਿਆ ਦਰਦਨਾਕ ਹਾਦਸਾ, ਸਿੰਧ ਵਿੱਚ ਦੋ ਰੇਲ ਗੱਡੀਆਂ ਦੀ ਟੱਕਰ ਦੌਰਾਨ 30 ਲੋਕਾਂ ਦੀ ਮੌਤ
ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਦੇ ਨਵੇਂ ਡੀ.ਸੀ. ਤੇ ਐਸ.ਐਸ.ਪੀ. ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ ਅਤੇ ਜਲਦ ਹੀ ਬਾਕੀ ਸਟਾਫ਼ ਦੀ ਨਿਯੁਕਤੀ ਵੀ ਕੀਤੀ ਜਾ ਰਹੀ ਹੈ।
ਇਹ ਵੀ ਦੇਖੋ : ਮਰਦਾਂ ਦਾ ਰਾਗ ਮਰਦ ਹੀ ਸੁਣਦੇ ਨੇ ਇਹ ਮੁਰਦਿਆਂ ਦਾ ਰਾਗ ਨਹੀਂ “ਸੰਤਾਂ ਦੀ ਤਸਵੀਰ”






















