ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮਹਿਲ ਕਲਾਂ ਅਨਾਜ ਮੰਡੀ ਵਿੱਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਿਉਂ ਹੀ ਬੇਰੁਜ਼ਗਾਰਾਂ ਵੱਲੋਂ ਚਰਨਜੀਤ ਚੰਨੀ ਖ਼ਿਲਾਫ਼ ਨਾਅਰੇ ਲਾਏ ਗਏ।
ਪੁਲੀਸ ਵੱਲੋਂ ਭਾਵੇਂ ਨਾਅਰੇ ਲਗਾਉਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ ਪਰ ਮੁੱਖ ਮੰਤਰੀ ਚੰਨੀ ਨੇ ਮੰਚ ਤੋਂ ਐਲਾਨ ਕੀਤਾ ਕਿ ਜੋ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੇ ਸਮਾਗਮਾਂ ਵਿੱਚ ਖਲਲ ਪਾਉਂਦੇ ਹਨ ਉਨ੍ਹਾਂ ਖ਼ਿਲਾਫ਼ ਹੁਣ ਕੇਸ ਦਰਜ ਹੋਣਗੇ।
ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਜਾਂ ਤਾਂ ਉਨ੍ਹਾਂ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨਾਂ ਤੋਂ ਬਾਜ਼ ਆਉਣ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮੰਚ ਤੋਂ ਚਿਤਾਵਨੀ ਦਿੰਦਿਆਂ ਕਿਹਾ, ‘ਭਾਵੇਂ ਪਹਿਲਾਂ ਵਾਲਾ ਮੁੱਖ ਮੰਤਰੀ ਸੁੱਤਾ ਨਹੀਂ ਉੱਠਦਾ ਸੀ ਤੇ ਮੈਂ ਹੁਣ ਸੌਂ ਕੇ ਨਹੀਂ ਵੇਖਿਆ, ਜਦੋਂ ਮਰਜ਼ੀ ਮੇਰੇ ਦਰਬਾਰ ਆਓ ਤੇ ਆਪਣੇ ਮਸਲੇ ਹੱਲ ਕਰਵਾਓ।’ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜੇ ਦਸ ਹਜ਼ਾਰ ਦੇ ਇਕੱਠ ’ਚੋਂ ਦਸ ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: