ਪੰਜਾਬ ਦੀ ਸਿਆਸਤ ‘ਚ ਅੱਜ ਇੱਕ ਵੱਡਾ ਧਮਾਕਾ ਹੋ ਸਕਦਾ ਹੈ। ਦਰਅਸਲ ਪੰਜਾਬ ਦੀ ਸਿਆਸਤ ਵਿੱਚ ਤਖਤਾਂ ਪਲਟ ਦੀ ਤਿਆਰੀ ਹੋ ਚੁੱਕੀ ਹੈ। ਕਿਉਂਕ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।
ਪਾਰਟੀ ਦੇ ਅੰਦਰ ਦੇ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਦੀ ਮੰਗ ਦੇ ਜਵਾਬ ਵਿੱਚ, ਕਾਂਗਰਸ ਨੇ ਸ਼ਨੀਵਾਰ ਸ਼ਾਮ 5 ਵਜੇ ਪੰਜਾਬ ਵਿੱਚ ਆਪਣੀ ਵਿਧਾਇਕ ਦਲ ਦੀ ਇੱਕ ਜ਼ਰੂਰੀ ਮੀਟਿੰਗ ਬੁਲਾਈ ਹੈ। ਪਰ ਇਸ ਮੀਟਿੰਗ ਤੋਂ ਪਹਿਲਾ ਕੁੱਝ ਮੀਡੀਆ ਰਿਪੋਰਟਸ ਦੇ ਵਿੱਚ ਦਾਅਵਾ ਕੀਤਾ ਜਾਂ ਰਿਹਾ ਹੈ, ਕਿ ਅੱਜ ਹੋਣ ਵਾਲੀ ਵਿਧਾਇਕਾਂ ਦੀ ਅਹਿਮ ਮੀਟਿੰਗ ਤੋਂ ਪਹਿਲਾ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਕਿਹਾ ਜਾਂ ਰਿਹਾ ਹੈ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ।
ਉੱਥੇ ਹੀ ਇਸ ਮੀਟਿੰਗ ਤੋਂ ਪਹਿਲਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਨੇ ਕਿਹਾ ਕਿ ਇਹ ਮੀਟਿੰਗ ਪਾਰਟੀ ਦੀਆਂ ਅੰਦਰੂਨੀ ਨੀਤੀਆਂ ’ਤੇ ਚਰਚਾ ਲਈ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਕੁੱਝ ਅੰਦਰੂਨੀ ਨੀਤੀਆਂ ਹਨ ਅਤੇ ਇਸ ਬਾਰੇ ਵਿਚਾਰ ਵਟਾਂਦਰੇ ਲਈ ਮੀਟਿੰਗ ਬੁਲਾਈ ਗਈ ਹੈ। ਹਾਲਾਂਕਿ ਕਿ ਪਰਗਟ ਸਿੰਘ ਨੇ ਸਵਿਕਾਰ ਕੀਤਾ ਹੈ ਕਿ ਪੰਜਾਬ ਦੇ ਵਿਧਾਇਕਾਂ ਨੇ ਹਾਈਕਮਾਨ ਨੂੰ ਚਿੱਠੀ ਲਿਖੀ ਸੀ। ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰ ਕਿਹਾ ਸੀ ਕਿ, “ਏਆਈਸੀਸੀ ਨੂੰ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੇ ਪੰਜਾਬ ਦੀ ਕਾਂਗਰਸ ਵਿਧਾਇਕ ਦਲ ਦੀ ਤੁਰੰਤ ਮੀਟਿੰਗ ਬੁਲਾਉਣ ਦੀ ਬੇਨਤੀ ਕੀਤੀ ਹੈ। ਸੀਐਲਪੀ ਦੀ ਮੀਟਿੰਗ 18 ਸਤੰਬਰ ਨੂੰ ਸ਼ਾਮ 5 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਬੁਲਾਈ ਗਈ ਹੈ।”
ਇਹ ਵੀ ਦੇਖੋ : Captain AmrindCM ਕੈਪਟਨ ਤੋਂ ਅਸਤੀਫ਼ੇ ਦੀ ਮੰਗ ਦੀਆਂ ਖ਼ਬਰਾਂ ਵਿਚਾਲੇ, ਪਰਗਟ ਸਿੰਘ ਦਾ ਵੱਡਾ ਬਿਆਨ !