ਅੱਜ ਪੰਜਾਬ ਵਿਧਾਨ ਸਭਾ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀ.ਐਸ.ਐਫ. ਦਾ ਦਾਇਰਾ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਵਧਾਉਣ ਖਿਲਾਫ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਵੀ ਵਿਚਾਰ ਹੋਣਾ ਚਾਹੀਦਾ ਹੈ ਕਿ ਇਹ ਦਾਇਰਾ 15 ਕਿਲੋਮੀਟਰ ਤੱਕ ਵੀ ਕਿਉਂ ਹੈ ?
ਪੇਸ਼ ਮਤੇ ‘ਤੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਵੀ ਵਿਚਾਰ ਹੋਣਾ ਚਾਹੀਦਾ ਹੈ ਕਿ ਇਹ ਦਾਇਰਾ 15 ਕਿਲੋਮੀਟਰ ਤੱਕ ਵੀ ਕਿਉਂ ਹੈ ? ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਨੂੰ ਆਪਣੀਆਂ ਕਾਰਵਾਈਆਂ ਲਈ 5 ਕਿਲੋਮੀਟਰ ਤੱਕ ਅਧਿਕਾਰ ਖੇਤਰ ਦੇਣਾ ਕਾਫ਼ੀ ਹੈ। ਕੋਈ ਵੀ ਕੌਮਾਂਤਰੀ ਸਰਹੱਦ ਨੇੜੇ ਜੇ ਵਾਰਦਾਤ ਹੁੰਦੀ ਹੈ, ਉਹ 5 ਕਿਲੋਮੀਟਰ ਤੱਕ ਦਾ ਦਾਇਰੇ ਵਿੱਚ ਹੀ ਹੁੰਦੀਆਂ ਹਨ। ਦੱਸ ਦੇਈਏ ਕਿ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ‘ਚ BSF ਦਾ ਅਧਿਕਾਰ ਖੇਤਰ ਵਧਾਉਣ ਦਾ ਨੋਟੀਫਿਕੇਸ਼ਨ ਰੱਦ ਕਰਨ ਲਈ ਮਤਾ ਪਾਸ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਵੀਰਵਾਰ ਨੂੰ ਸਾਰੀਆਂ ਪਾਰਟੀਆਂ ਨੇ ਸਰਬਸੰਮਤੀ ਨਾਲ ਬੀਐਸਐਫ ਦੇ ਅਧਿਕਾਰ ਖੇਤਰ ਖ਼ਿਲਾਫ਼ ਮਤਾ ਪਾਸ ਕੀਤਾ ਹੈ।
ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਵਿਰੁੱਧ ਮਤਾ ਪਾ ਕੇ ਕੇਂਦਰ ਸਰਕਾਰ ਤੋਂ ਗ੍ਰਹਿ ਮੰਤਰਾਲੇ ਵੱਲੋਂ 11 ਅਕਤੂਬਰ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਸੀ। ਉਨ੍ਹਾਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਪੰਜਾਬ ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਅਤੇ 1962, 1965, 1971 ਅਤੇ 1999 ਦੀਆਂ ਜੰਗਾਂ ਵਿੱਚ ਪੰਜਾਬੀਆਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਪੰਜਾਬੀਆਂ ਨੂੰ ਦੇਸ਼ ਵਿੱਚ ਸਭ ਤੋਂ ਵੱਧ ਬਹਾਦਰੀ ਪੁਰਸਕਾਰ ਮਿਲੇ ਹਨ। ਪੰਜਾਬ ਪੁਲਿਸ ਵਿਸ਼ਵ ਦੀ ਇੱਕ ਵਿਲੱਖਣ ਦੇਸ਼ ਭਗਤ ਪੁਲਿਸ ਫੋਰਸ ਹੈ, ਜਿਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਦਲੇਰੀ ਅਤੇ ਦ੍ਰਿੜਤਾ ਨਾਲ ਯੋਗਦਾਨ ਪਾਇਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ’ਚ ਕੱਲ੍ਹ ਹੋਵੇਗੀ ਛੁੱਟੀ, ਡਿਪਟੀ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ
ਉਨ੍ਹਾਂ ਕਿਹਾ ਕਿ ਪੰਜਾਬ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਪੰਜਾਬ ਅਤੇ ਪੰਜਾਬ ਪੁਲੀਸ ਪ੍ਰਤੀ ਲੋਕਾਂ ਵਿੱਚ ਬੇਭਰੋਸਗੀ ਹੈ। ਇਹ ਉਨ੍ਹਾਂ ਦਾ ਵੀ ਅਪਮਾਨ ਹੈ। ਕੇਂਦਰ ਸਰਕਾਰ ਨੂੰ ਅਜਿਹਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਸਲਾਹ ਕਰਨੀ ਚਾਹੀਦੀ ਸੀ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਹੈ ਅਤੇ ਬੀ.ਐਸ.ਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੀ ਕੋਈ ਲੋੜ ਨਹੀਂ ਹੈ। ਇਹ ਭਾਰਤੀ ਸੰਵਿਧਾਨ ਦੇ ਸੰਘੀ ਢਾਂਚੇ ਦੀ ਭਾਵਨਾ ਦੀ ਉਲੰਘਣਾ ਹੈ। ਰੰਧਾਵਾ ਨੇ ਕਿਹਾ ਕਿ ਬੀਐਸਐਫ ਦੇ ਅਧਿਕਾਰ ਖੇਤਰ ਦਾ ਵਿਸਥਾਰ ਸੌੜੀ ਨੀਤੀ ਹੈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਕੇਂਦਰ ਸਰਕਾਰ ਦੀ ਇਸ ਕਾਰਵਾਈ ਦੀ ਸਰਬਸੰਮਤੀ ਨਾਲ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ 11 ਅਕਤੂਬਰ 2021 ਨੂੰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਿਸ ਲਿਆ ਜਾਵੇ। ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਇਸ ਸਬੰਧੀ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: