ਜਿਵੇਂ-ਜਿਵੇਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਪੰਜਾਬ ‘ਚ ਹੈ ਦਿਨ ਨਵੇਂ ਸਿਆਸੀ ਸਮੀਕਰਣ ਵੀ ਬਣ ਰਹੇ ਹਨ। ਹੁਣ ਪੰਜਾਬ ਕਾਂਗਰਸ ਦੇ ਵੱਡੇ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਪੰਜਾਬ ਅਤੇ ਗੁਰਦਾਸਪੁਰ ਦੀ ਸਿਆਸਤ ‘ਚ ਇੱਕ ਵੱਡਾ ਧਮਾਕਾ ਕੀਤਾ ਹੈ।
ਇੰਨ੍ਹਾਂ ਹੀ ਨਹੀਂ ਪ੍ਰਤਾਪ ਸਿੰਘ ਬਾਜਵਾ ਨੇ ਚੋਣਾਂ ਨੂੰ ਲਾ ਕੇ ਰਣਨੀਤੀ ਬਣਾਉਣੀ ਵੀ ਸ਼ੁਰੂ ਕਰ ਦਿੱਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਵੀ ਬਾਜਵਾ ਨੂੰ ਚੋਣ ਮੈਦਾਨ ‘ਚ ਉੱਤਰਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਬਾਜਵਾ ਦੇ ਜੱਦੀ ਹਲਕੇ ਕਾਦੀਆਂ ਵਿੱਚ ਇਸ ਸਮੇਂ ਉਨ੍ਹਾਂ ਦੇ ਸਕੇ ਭਰਾ ਫਤਹਿਜੰਗ ਸਿੰਘ ਬਾਜਵਾ ਮੌਜੂਦਾ ਵਿਧਾਇਕ ਹਨ। ਪਰ ਹੁਣ ਪ੍ਰਤਾਪ ਸਿੰਘ ਬਾਜਵਾ ਦੇ ਐਲਾਨ ਤੋਂ ਬਾਅਦ ਦੋਵੇ ਭਰਾ ਆਹਮੋ-ਸਾਹਮਣੇ ਹੁੰਦੇ ਨਜ਼ਰ ਆ ਰਹੇ ਹਨ।
ਸਿਆਸੀ ਮਾਹਿਰਾਂ ਅਨੁਸਾਰ ਜੇਕਰ ਪ੍ਰਤਾਪ ਸਿੰਘ ਬਾਜਵਾ ਨੂੰ ਟਿਕਟ ਨਾ ਮਿਲੀ ਤਾਂ ਉਹ ਕਾਂਗਰਸ ਦਾ ਹੱਥ ਵੀ ਛੱਡ ਸਕਦੇ ਹਨ। ਕਿਉਂਕ ਜਿਸ ਹਿਸਾਬ ਨਾਲ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਹਲਕੇ ‘ਚ ਮੀਟਿਗਾਂ ਕੀਤੀਆਂ ਜਾ ਰਹੀਆਂ ਹਨ, ਉਸ ਤੋਂ ਸਪਸ਼ਟ ਹੈ ਕਿ ਉਹ ਇਸ ਵਾਰ ਪੂਰੀ ਤਰਾਂ ਵਿਧਾਨ ਸਭਾ ਚੋਣਾਂ ਲੜਨ ਦੇ ਮੂਡ ‘ਚ ਹਨ। ਪਰ ਪਾਰਟੀ ਪ੍ਰਤਾਪ ਸਿੰਘ ਬਾਜਵਾ ਦੇ ਹੱਕ ‘ਚ ਫ਼ਤਵਾ ਸੁਣਾਏਗੀ ਜਾ ਉਨ੍ਹਾਂ ਦੇ ਭਰਾ ਦੇ ਹੱਕ ‘ਚ ਇਹ ਤਾ ਆਉਣ ਵਾਲਾ ਵਖਤ ਹੀ ਦੱਸੇਗਾ।
ਵੀਡੀਓ ਲਈ ਕਲਿੱਕ ਕਰੋ -: