ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਗਾਵਤ ਕਰਨ ਵਾਲੇ ਕਾਂਗਰਸੀ ਆਗੂਆਂ ਖਿਲਾਫ ਵਿਜ਼ੀਲੈਂਸ ਜਾਂਚ ਅਤੇ ਉਨ੍ਹਾਂ ਨੂੰ ਧਮਕਾਉਣ ਵਰਗੀਆਂ ਘਟਨਾਵਾਂ ਨੇ ਇਨ੍ਹਾਂ ਨੇਤਾਵਾਂ ਵਿੱਚ ਗੁੱਸਾ ਵਧਾ ਦਿੱਤਾ ਹੈ। ਹੁਣ ਰਾਜ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕੈਪਟਨਨੂੰ 45 ਦਿਨਾਂ ਦਾ ਅਲਟੀਮੇਟਮ ਦਿੰਦੇ ਹੋਏ ਤਿੰਨ ਮੁੱਦੇ ਚੁੱਕੇ ਹਨ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਅਗਲੇ 45 ਦਿਨਾਂ ਵਿੱਚ ਸਥਿਤੀ ਵਿੱਚ ਸੁਧਾਰ ਕਰਨਾ ਚਾਹੀਦਾ ਹੈ, ਨਹੀਂ ਤਾਂ ਇਸ ਤੋਂ ਬਾਅਦ ਉਹ (ਮੁੱਖ ਮੰਤਰੀ) ਵੀ ਆਜ਼ਾਦ ਹਨ ਅਤੇ ਅਸੀਂ ਵੀ ਆਜ਼ਾਦ ਹਾਂ। ਬਾਜਵਾ ਨੇ ਬੇਅਦਬੀ ਮਾਮਲੇ ਵਿੱਚ ਕਾਰਵਾਈ ਕਰਨ, ਰਾਜ ਵਿੱਚ ਡਰੱਗ ਮਾਫੀਆ ਨੂੰ ਖਤਮ ਕਰਨ ਅਤੇ ਪਾਰਟੀ ਨੇਤਾਵਾਂ ‘ਤੇ ਕਾਰਵਾਈ ਨਾ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਇਹ ਵੀ ਕਿਹਾ – ਅਸੀਂ ਆਪਣੀ ਪਾਰਟੀ ਦੇ ਕਿਸੇ ਨੇਤਾ ਖਿਲਾਫ ਕੋਈ ਕਾਰਵਾਈ ਨਹੀਂ ਕਰਨ ਦੇਵਾਂਗੇ। ਅਸੀਂ ਇਨ੍ਹਾਂ ਸਾਰੇ ਨੇਤਾਵਾਂ ਦੇ ਪਿੱਛੇ ਖੜੇ ਹਾਂ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ CM ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਦੋ ਤਰ੍ਹਾਂ ਦੇ ਵਾਅਦੇ ਹੁੰਦੇ ਹਨ। ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਅਤੇ ਗੁਰੂ ਘਰ ਤੋਂ ਕੀਤੇ ਵਾਅਦੇ। ਚੋਣ ਵਾਅਦਿਆਂ ਵਿੱਚ ਕੁੱਝ ਕਮੀ ਰਹਿ ਸਕਦੀ ਹੈ ਅਤੇ ਲੋਕ ਨਰਾਜ਼ ਹੋ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ। ਪਰ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਨੇਤਾ ਨੇ ਪਵਿੱਤਰ ਗ੍ਰੰਥ ਨੂੰ ਹੱਥ ਵਿੱਚ ਲੈ ਕੇ ਲੋਕਾਂ ਸਾਹਮਣੇ ਦੋ ਵਾਅਦੇ ਕੀਤੇ ਹਨ।
ਇਹ ਵੀ ਪੜ੍ਹੋ : PM ਮੋਦੀ ਨੇ ਕਿਹਾ- ਕੋਰੋਨਾ ਰੂਪ ਬਦਲਣ ‘ਚ ਮਾਹਿਰ, ਸਾਨੂੰ ਵੀ ਬਦਲਣੀ ਪਏਗੀ ਰਣਨੀਤੀ ‘ਤੇ ਪਿੰਡਾਂ…
ਸੱਤਾ ਦੇ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਪਾਰਟੀ ਦੇ ਨੇਤਾਵਾਂ ਨੂੰ ਇਸ ਗੱਲ ਦਾ ਕੋਈ ਖਿਆਲ ਹੈ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਹੋਣਗੇ ਜਾਂ ਨਹੀਂ। ਇਸ ਸਮੇਂ ਕਾਂਗਰਸ ਪਾਰਟੀ ਦਾ ਮੁੱਖ ਮੁੱਦਾ ਇਹ ਹੈ ਕਿ ਜਿਨ੍ਹਾਂ ਨੇ ਗੁਟਕਾ ਸਾਹਿਬ ਦੋ ਸੋਹ ਖਾ ਕੇ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਆਪਣੇ ਵਾਅਦੇ ਪੂਰੇ ਕਰਨੇ ਪੈਣਗੇ। ਇਹੀ ਕਾਰਨ ਹੈ ਕਿ ਅੱਜ ਪਾਰਟੀ ਵਿੱਚ ਵੱਖਰੀ ਲਹਿਰ ਸ਼ੁਰੂ ਹੋ ਗਈ ਹੈ। ਬਾਜਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਪਰਗਟ ਸਿੰਘ ਇੱਕਲੇ ਆਪਣੀ ਆਵਾਜ਼ ਨਹੀਂ ਬੁਲੰਦ ਕਰ ਰਹੇ, ਬਲਕਿ ਉਹ ਖ਼ੁਦ ਪਿੱਛਲੇ ਡੇਢ ਸਾਲ ਤੋਂ ਇਸ ਮੁੱਦੇ ‘ਤੇ ਆਵਾਜ਼ ਬੁਲੰਦ ਕਰ ਰਹੇ ਹਨ।