Pm modi pays tribute to indira gandhi: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ 36 ਵੀਂ ਬਰਸੀ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕਰਦਿਆਂ ਟਵੀਟ ਕੀਤਾ, “ਸਾਡੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ।” ਇੰਦਰਾ ਗਾਂਧੀ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸੀ। ਅੱਜ ਦੇ ਦਿਨ ਉਨ੍ਹਾਂ ਦਾ ਕਤਲ 1984 ਵਿੱਚ ਕੀਤਾ ਗਿਆ ਸੀ। ਇੰਦਰਾ ਗਾਂਧੀ ਜਨਵਰੀ 1966 ਤੋਂ ਮਾਰਚ 1977 ਤੱਕ ਦੇਸ਼ ਦੀ ਪ੍ਰਧਾਨ ਮੰਤਰੀ ਰਹੀ ਸੀ, ਜਿਸ ਤੋਂ ਬਾਅਦ ਉਹ 1980 ਵਿੱਚ ਦੁਬਾਰਾ ਇਸ ਅਹੁਦੇ ‘ਤੇ ਪਹੁੰਚੇ ਸਨ। ਉਹ 1959 ਤੋਂ 1960 ਤੱਕ ਇੰਡੀਅਨ ਨੈਸ਼ਨਲ ਕਾਂਗਰਸ ਦੀ ਪ੍ਰਧਾਨ ਵੀ ਰਹੇ ਸਨ।
ਪ੍ਰਧਾਨ ਮੰਤਰੀ ਨੇ ਪਿੱਛਲੇ ਐਤਵਾਰ ਨੂੰ ਵੀ ਆਪਣੇ ਮਹੀਨੇ ਵਾਰ ਮਨ ਕੀ ਬਾਤ ਰੇਡੀਓ ਪ੍ਰਸਾਰਣ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ, “31 ਅਕਤੂਬਰ ਨੂੰ ਅਸੀਂ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੂੰ ਗੁਆ ਦਿੱਤਾ ਸੀ। ਮੈਂ ਉਨ੍ਹਾਂ ਨੂੰ ਬਹੁਤ ਸਤਿਕਾਰ ਨਾਲ ਸ਼ਰਧਾਂਜਲੀ ਭੇਟ ਕਰਦਾ ਹਾਂ।” ਇਸ ਤੋਂ ਪਹਿਲਾ ਅੱਜ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ ਉਨ੍ਹਾਂ ਦੀ ਪੋਤੀ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ਕਤੀ ਸਥਲ ਵਿਖੇ ਸਮਾਧੀ ਵਿਖੇ ਇੰਦਰਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਨੇਤਾਵਾਂ ਨੇ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।