poonam kangra suspended: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐੱਸ.ਸੀ ਕਮੀਸ਼ਨ ਪੂਨਮ ਕਾਂਗੜਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਹੋਣ ਤੋਂ ਬਾਅਦ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰ ਵਜੋਂ ਮੁਅੱਤਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਨੇ ਕਾਂਗੜਾ ਵਿਰੁੱਧ ਜਾਂਚ ਦੇ ਹੁਕਮ ਦਿੱਤੇ ਸਨ ਜਿਸ ਨੂੰ ਕੁਝ ਦਿਨ ਪਹਿਲਾਂ ਸੰਗਰੂਰ ਪੁਲਿਸ ਵੱਲੋਂ ਉਸ ਦੇ ਪਤੀ ਤੇ ਪੁੱਤ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ।