pranab mukherjee condition critical: ਨਵੀਂ ਦਿੱਲੀ: ਆਰਮੀ ਰਿਸਰਚ ਐਂਡ ਰੈਫਰਲ (ਆਰ ਐਂਡ ਆਰ) ਹਸਪਤਾਲ ਨੇ ਮੰਗਲਵਾਰ ਨੂੰ ਕਿਹਾ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰਾਂ ‘ਤੇ ਰੱਖਿਆ ਗਿਆ ਹੈ। ਇੱਕ ਦਿਨ ਪਹਿਲਾਂ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਕੀਤੀ ਗਈ ਸੀ। ਪ੍ਰਣਬ ਮੁਖਰਜੀ ਨੂੰ ਸੋਮਵਾਰ ਦੁਪਹਿਰ ਨੂੰ ਮਿਲਟਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਸਰਜਰੀ ਤੋਂ ਪਹਿਲਾਂ ਕੋਵਿਡ -19 ਦੀ ਵੀ ਪੁਸ਼ਟੀ ਹੋ ਗਈ ਸੀ। ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਹੈ, “ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਗੰਭੀਰ ਜ਼ਖ਼ਮੀ ਹਾਲਤ ‘ਚ 10 ਅਗਸਤ, 2020 ਨੂੰ 12.30 ਮਿੰਟ ‘ਤੇ ਦਿੱਲੀ ਛਾਉਣੀ ਦੇ ਫੌਜ ਦੇ ਆਰ ਐਂਡ ਆਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।”
ਰਿਪੋਰਟ ਦੇ ਅਨੁਸਾਰ, ਸਾਬਕਾ ਰਾਸ਼ਟਰਪਤੀ ਦਿਮਾਗ ਦੀ ਇੱਕ ਛੋਟੀ ਸਰਜਰੀ ਲਈ ਹਸਪਤਾਲ ਗਏ ਸੀ। ਕੋਰੋਨਾ ਟੈਸਟ ਕਰਨ ਵੇਲੇ ਉਹ ਸਕਾਰਾਤਮਕ ਪਾਏ ਗਏ। ਸਰਜਰੀ ਤੋਂ ਬਾਅਦ ਵੀ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਵੱਖ ਵੱਖ ਮੁਹਾਰਤ ਵਾਲੇ ਡਾਕਟਰਾਂ ਦੀ ਟੀਮ ਸਾਬਕਾ ਰਾਸ਼ਟਰਪਤੀ ਦੀ ਸਿਹਤ ‘ਤੇ ਨਿਰੰਤਰ ਨਿਗਰਾਨੀ ਰੱਖ ਰਹੀ ਹੈ।