Priyanka Gandhi to attend kisan mahapanchayat: ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਕਿਸਾਨੀ ਅੰਦੋਲਨ ਨੂੰ ਆਪਣਾ ਕਾਫ਼ੀ ਸਮਰਥਨ ਦੇ ਰਹੀ ਹੈ । ਇਸੇ ਦੇ ਚੱਲਦੇ ਬੁੱਧਵਾਰ ਨੂੰ ਪ੍ਰਿਯੰਕਾ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਹਿੱਸਾ ਲੈਣ ਜਾ ਰਹੀ ਹੈ। ਇੱਥੇ ਉਹ ਕਿਸਾਨਾਂ ਨੂੰ ਸੰਬੋਧਿਤ ਕਰਨਗੇ। ਇਸ ਤੋਂ ਪਹਿਲਾਂ ਪ੍ਰਿਯੰਕਾ ਪਿਛਲੇ ਹਫਤੇ ਉੱਤਰ ਪ੍ਰਦੇਸ਼ ਦੇ ਰਾਮਪੁਰ ਦੇ ਦਿਬਦੀਬਾ ਪਿੰਡ ਗਈ ਸੀ, ਜਿੱਥੇ ਉਨ੍ਹਾਂ ਨੇ ਦਿੱਲੀ ਦੀ ਟਰੈਕਟਰ ਰੈਲੀ ਵਿੱਚ ਆਪਣੀ ਜਾਨ ਗੁਆਉਣ ਵਾਲੇ ਨਵਰੀਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਸੀ।
ਇਸ ਸਬੰਧੀ ਪ੍ਰਿਅੰਕਾ ਗਾਂਧੀ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਅੱਜ ਉਹ ਕਿਸਾਨਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦਾ ਸਾਥ ਦੇਣ ਲਈ ਅੱਜ ਸਹਾਰਨਪੁਰ ਜਾ ਰਹੀ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ, ‘ਕਿਸਾਨਾਂ ਦੇ ਦਿਲਾਂ ਦੀ ਗੱਲ ਸੁਣਨ, ਸਮਝਣ, ਉਨ੍ਹਾਂ ਨਾਲ ਆਪਣੀਆਂ ਭਾਵਨਾਵਾਂ ਸਾਂਝੇ ਕਰਨ ਅਤੇ ਉਨ੍ਹਾਂ ਦੇ ਸੰਘਰਸ਼ ਦਾ ਸਮਰਥਨ ਕਰਨ ਲਈ ਮੈਂ ਅੱਜ ਸਹਾਰਨਪੁਰ ਵਿੱਚ ਰਹਾਂਗੀ । ਭਾਜਪਾ ਸਰਕਾਰ ਨੂੰ ਕਾਲੇ ਖੇਤੀਬਾੜੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ।”
ਦੱਸ ਦੇਈਏ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਨੂੰ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸਦੇ ਚੱਲਦੇ ਪੰਜਾਬ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਲਗਾਤਾਰ ਮਹਾਪੰਚਾਇਤ ਕਰ ਰਹੇ ਹਨ । ਇਸਤੋਂ ਪਹਿਲਾ ਹਰਿਆਣਾ ਦੇ ਜਿੰਦ ਵਿੱਚ ਮਹਾਪੰਚਾਇਤ ਕੀਤੀ ਗਈ ਸੀ, ਜਿਸ ਵਿੱਚ ਰਾਕੇਸ਼ ਟਿਕੈਤ ਪੁਹੰਚੇ ਸਨ। ਉੱਥੇ ਹੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ਵਿੱਚ ਵੀ 5 ਫ਼ਰਵਰੀ ਨੂੰ ਮਹਾਪੰਚਾਇਤ ਰੱਖੀ ਗਈ ਸੀ,ਪਰ ਪ੍ਰਸਾਸ਼ਨ ਵੱਲੋਂ ਇਸਦੇ ਲਈ ਮੰਜੂਰੀ ਨਹੀਂ ਦਿੱਤੀ ਗਈ ਸੀ। ਮੰਜੂਰੀ ਨਾ ਮਿਲਣ ਤੋਂ ਬਾਅਦ ਵੀ ਕਾਫ਼ੀ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲੀ ਵਿੱਚ ਇਕੱਠੇ ਹੋ ਗਏ ਸਨ।
ਇਹ ਵੀ ਦੇਖੋ: ਪ੍ਰਧਾਨਮੰਤਰੀ ਦੇ ਰਾਜਸਭਾ ਦੀ ਧਾਕੜ ਤਕਰੀਰ ‘ਤੇ ਬਲਬੀਰ ਸਿੰਘ ਰਾਜੇਵਾਲ ਦੀ Exclusive Interview