Punjab budget 2021-22 : ਅੱਜ ਜਿੱਥੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸਰਕਾਰ ਦੇ ਨਵੇਂ ਬਜਟ ਵਿੱਚ ਵੀ ਮਹਿਲਾਵਾਂ ਲਈ ਕਈ ਵੱਡੇ ਐਲਾਨ ਆ ਰਹੇ ਹਨ, ਹੁਣ ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਨੂੰ ਵਧਾ ਕੇ 21 ਹਜ਼ਾਰ ਰੁਪਏ ਤੋਂ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਸਰਕਾਰ ਨੇ ਪੰਜਾਬ ਦੀਆ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਜਾਣਕਾਰੀ ਦਿੱਤੀ ਹੈ ਕਿ ਸਿਹਤ ਸੇਵਾਵਾਂ ਲਈ 3822 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।
ਹੁਸ਼ਿਆਰਪੁਰ ਦੇ ਵਿੱਚ ਇੱਕ ਕੈਂਸਰ ਹਸਪਤਾਲ ਖੋਲ੍ਹਿਆ ਜਾਵੇਗਾ। ਇਸ ਤੋਂ ਇਲਾਵਾ ਮਾਲੇਰਕੋਟਲਾ ਅਤੇ ਗੁਰਦਾਸਪੁਰ ਦੇ ਵਿੱਚ ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ। ਜਦਕਿ ਮੈਡੀਕਲ ਸਿੱਖਿਆ ਦਾ ਬਜਟ 1008 ਕਰੋੜ ਰੁਪਏ ਹੋਵੇਗਾ। ਇਹ ਬਜਟ ਬੀਤੇ ਸਾਲ ਦੇ ਮੁਕਾਬਲੇ 85 ਫੀਸਦੀ ਵੱਧ ਹੈ। ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਦੇ ਮੁੱਢਲੇ ਸੁਧਾਰ ਲਈ 92 ਕਰੋੜ ਦਾ ਬਜਟ ਰੱਖਿਆ ਗਿਆ ਹੈ।
ਇਹ ਵੀ ਦੇਖੋ : Manpreet Badal ਨੇ ਖੋਲ੍ਹਿਆ ਬਜਟ ਦਾ ਪਿਟਾਰਾ, ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ