Punjab budget 2021-22 : ਆਪਣੇ ਆਖਰੀ ਬਜਟ ਵਿੱਚ, ਪੰਜਾਬ ਦੀ ਕੈਪਟਨ ਸਰਕਾਰ ਨੇ ਮੁਲਾਜ਼ਮਾਂ, ਕਿਸਾਨਾਂ ਅਤੇ ਔਰਤਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਰਾਜ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫਤ ਯਾਤਰਾ ਦੀ ਸਹੂਲਤ ਦਿੱਤੀ ਗਈ ਹੈ। ਇਸ ਨਾਲ ਹੀ ਸਰਕਾਰੀ ਕਰਮਚਾਰੀਆਂ ਦੀ ਮੰਗ ‘ਤੇ ਛੇਵਾਂ ਤਨਖਾਹ ਕਮਿਸ਼ਨ 1 ਜੁਲਾਈ ਤੋਂ ਲਾਗੂ ਹੋਵੇਗਾ। ਇਸ ਨਾਲ ਹੀ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਆਪਣੇ ਬਜਟ ਵਿੱਚ, ਪੰਜਾਬ ਸਰਕਾਰ ਨੇ 1.13 ਲੱਖ ਕਿਸਾਨਾਂ ਲਈ 1186 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ। ਵਿੱਤੀ ਸਾਲ 2021-22 ਵਿੱਚ ਬੇਜ਼ਮੀਨੇ ਕਿਸਾਨਾਂ ਦਾ 526 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਰਾਜ ਵਿੱਚ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਵੀ ਜਾਰੀ ਰਹੇਗੀ। ਇਸ ਦੇ ਲਈ ਬਜਟ ਵਿੱਚ 7000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਫਾਜ਼ਿਲਕਾ ਦੇ ਪਿੰਡ ਗੋਬਿੰਦਗੜ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸ਼ਾਨਦਾਰ ਸਬਜ਼ੀ ਕੇਂਦਰ ਵੀ ਸਥਾਪਿਤ ਕੀਤਾ ਜਾਵੇਗਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਜਟ ‘ਚ ਕਿਸਾਨੀ ਕਰਜ਼ਿਆਂ ’ਤੇ ਲੀਕ ਅਤੇ ਮੁਫ਼ਤ ਬਿਜਲੀ ਸਹੂਲਤ ਲਈ ਸਬਸਿਡੀ ਜਾਰੀ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਨੇ “ਕਾਮਯਾਬ ਕਿਸਾਨ, ਖੁਸ਼ਹਾਲ ਪੰਜਾਬ’ ਯੋਜਨਾ ਦੀ ਸ਼ੁਰੂਆਤ ਕੀਤੀ ਹੈ।
ਇਹ ਵੀ ਦੇਖੋ : Manpreet Badal ਨੇ ਖੋਲ੍ਹਿਆ ਬਜਟ ਦਾ ਪਿਟਾਰਾ, ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ