ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਅੱਜ ਇੱਕ ਵਾਰ ਫਿਰ ਬਹੁਤ ਹੀ ਮਹੱਤਵਪੂਰਨ ਕੈਬਨਿਟ ਮੀਟਿੰਗ ਜਾਰੀ ਹੈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੀ ਸ਼ਾਮਿਲ ਹੋਏ ਹਨ।
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਰਜ਼ੀਆ ਸੁਲਤਾਨਾ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ ।ਮਿਲੀ ਜਾਣਕਾਰੀ ਅਨੁਸਾਰ ਹਾਈਕਮਾਨ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਉਹ ਅੱਜ ਦੀ ਪੰਜਾਬ ਕੈਬਿਨੇਟ ਦੀ ਮੀਟਿੰਗ ਵਿੱਚ ਸ਼ਾਮਿਲ ਹੋਏ ਹਨ ।
ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਚੰਨੀ ਵੱਲੋਂ ਬਿਜਲੀ ਖ਼ਪਤਕਾਰਾਂ ਲਈ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਲੰਮੇ ਬਿਜਲੀ ਕੱਟਾਂ ਲਈ ਰਹੋ ਤਿਆਰ, ਰੋਜ਼ ਇੰਨੇ ਘੰਟੇ ਕੱਟੇਗੀ ਬਿਜਲੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਇੱਕ ਕੈਬਿਨਟ ਮੀਟਿੰਗ ਕੀਤੀ ਗਈ ਸੀ, ਜੋ ਕਿ ਦੇਰ ਰਾਤ ਤੱਕ ਚੱਲੀ ਸੀ। ਪਰ ਇਸ ਵਿੱਚ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਸੀ । ਪਹਿਲਾਂ ਦੱਸਿਆ ਜਾ ਰਿਹਾ ਸੀ ਕਿ ਮੁੱਖ ਮੰਤਰੀ ਵੱਲੋਂ ਮੰਗਲਵਾਰ ਨੂੰ ਕੈਬਨਿਟ ਮੀਟਿੰਗ ਅਤੇ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ । ਪਰ ਸਰਕਾਰ ਵੱਲੋਂ ਅੱਜ ਹੀ ਇਹ ਬੈਠਕ ਕੀਤੀ ਜਾ ਰਹੀ ਹੈ।